FacebookTwitterg+Mail

ਗਿੱਪੀ ਦੀ ਆਵਾਜ਼ 'ਚ ਰਿਲੀਜ਼ ਹੋਇਆ 'ਲਾਵਾਂ ਫੇਰੇ' ਦਾ ਦੂਜਾ ਗੀਤ '28 ਕਿੱਲੇ'

28 kille song from the movie laavaan phere out now
22 January, 2018 08:33:12 PM

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਲਾਵਾਂ ਫੇਰੇ' ਦਾ ਦੂਜਾ ਗੀਤ '28 ਕਿੱਲੇ' ਗਿੱਪੀ ਗਰੇਵਾਲ ਦੀ ਆਵਾਜ਼ 'ਚ ਰਿਲੀਜ਼ ਹੋ ਗਿਆ ਹੈ। '28 ਕਿੱਲੇ' ਗੀਤ ਨੂੰ ਗਿੱਪੀ ਗਰੇਵਾਲ ਨਾਲ ਮੰਨਤ ਨੂਰ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ। '28 ਕਿੱਲੇ' ਇਕ ਭੰਗੜਾ ਗੀਤ ਹੈ, ਜਿਹੜਾ ਤੁਹਾਨੂੰ ਵੀ ਨੱਚਣ 'ਤੇ ਮਜਬੂਰ ਕਰੇਗਾ। ਗਿੱਪੀ ਗਰੇਵਾਲ ਨਾਲ ਮੰਨਤ ਨੂਰ ਦਾ ਡਿਊਟ ਬੇਹੱਦ ਸ਼ਾਨਦਾਰ ਲੱਗ ਰਿਹਾ ਹੈ।

ਦੱਸਣਯੋਗ ਹੈ ਕਿ 'ਲਾਵਾਂ ਫੇਰੇ' ਫਿਲਮ ਦੀ ਰਿਲੀਜ਼ ਡੇਟ ਬਦਲ ਦਿੱਤੀ ਗਈ ਹੈ। ਪਹਿਲਾਂ ਇਹ ਫਿਲਮ 9 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਸੀ, ਜਿਹੜੀ ਹੁਣ 16 ਫਰਵਰੀ ਨੂੰ ਰਿਲੀਜ਼ ਹੋਵੇਗੀ। ਫਿਲਮ 'ਚ ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਹਾਰਬੀ ਸੰਘਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ, ਜਿਸ ਦੀ ਕਹਾਣੀ ਭੁਪਿੰਦਰ ਸਿੰਘ ਨੇ ਲਿਖੀ ਹੈ। ਫਿਲਮ ਕਰਮਜੀਤ ਅਨਮੋਲ, ਰੰਜੀਵ ਸਿੰਗਲਾ ਤੇ ਪ੍ਰੇਮ ਪ੍ਰਕਾਸ਼ ਗੁਪਤਾ ਵਲੋਂ ਪ੍ਰੋਡਿਊਸ ਕੀਤੀ ਗਈ ਹੈ।


Tags: Laavaan Phere 28 Kille Gippy Grewal Roshan Prince Rubina Bajwa

Edited By

Rahul Singh

Rahul Singh is News Editor at Jagbani.