ਜਲੰਧਰ— ਬਿੱਟੂ ਬੱਲੋਵਾਲ ਅਤੇ ਏਕ ਰਿਕਾਰਡਜ਼ ਵਲੋਂ ਨੌਜਵਾਨ ਗਾਇਕ ਅੰਗਰੇਜ਼ ਸਿੰਘ ਦਾ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਲਾਮ ਕਰਦਾ ਗੀਤ 'ਬੰਦੂਕਾਂ ਬੀਜਣ ਵਾਲੇ' ਜਲਦੀ ਹੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਬੋਲ ਕਾਲਮ ਗਹੂਣ ਨੇ ਲਿਖੇ ਹਨ ਤੇ ਸੰਗੀਤ ਸੁਖਬੀਰ ਨੇ ਤਿਆਰ ਕੀਤਾ ਹੈ। ਗੀਤ ਸਬੰਧੀ ਜਾਣਕਾਰੀ ਦਿੰਦਿਆਂ ਸ਼ੀਰਾ ਜਸਵੀਰ ਤੇ ਬਿੱਟੂ ਬੱਲੋਵਾਲ ਨੇ ਦੱਸਿਆ ਕਿ ਇਸ ਗੀਤ ਨੂੰ ਤਿਆਰ ਕਰਨ ਲਈ ਸਮੁੱਚੀ ਟੀਮ ਨੇ ਬਹੁਤ ਹੀ ਰੀਝ ਨਾਲ ਕੰਮ ਕੀਤਾ ਹੈ ਅਤੇ ਇਸ ਗੀਤ 'ਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਤੋਂ ਅਗਲੀ ਪੀੜ੍ਹੀ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਕੰਮ ਕੀਤਾ ਗਿਆ ਹੈ। ਆਸ ਹੈ ਕਿ ਸ਼ਹੀਦ ਭਗਤ ਸਿੰਘ ਦੇ ਵਾਰਿਸ ਇਸ ਗੀਤ ਨੂੰ ਜ਼ਰੂਰ ਪਸੰਦ ਕਰਨਗੇ।