FacebookTwitterg+Mail

1 ਜੂਨ 2018 ਨੂੰ ਰਿਲੀਜ਼ ਹੋਵੇਗੀ 'ਕੈਰੀ ਆਨ ਜੱਟਾ 2'

carry on jatta 2 release date
30 April, 2017 07:23:28 PM
ਜਲੰਧਰ— 'ਮੰਜੇ ਬਿਸਤਰੇ' ਫਿਲਮ ਰਾਹੀਂ ਦਰਸ਼ਕਾਂ ਦੀ ਪਹਿਲੀ ਪਸੰਦ ਬਣ ਚੁੱਕੇ ਗਿੱਪੀ ਗਰੇਵਾਲ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫਿਲਮ 'ਕੈਰੀ ਆਨ ਜੱਟਾ 2' ਦਾ ਪਹਿਲਾ ਪੋਸਟਰ ਹਾਲ ਹੀ 'ਚ ਸਾਹਮਣੇ ਆਇਆ ਸੀ। 'ਕੈਰੀ ਆਨ ਜੱਟਾ 2' ਸਾਲ 2012 'ਚ ਆਈ ਸੁਪਰਹਿੱਟ ਪੰਜਾਬੀ ਫਿਲਮ 'ਕੈਰੀ ਆਨ ਜੱਟਾ' ਦਾ ਸੀਕੁਅਲ ਹੈ। ਗਿੱਪੀ ਨੇ ਅੱਜ ਪੋਸਟਰ ਮੁੜ ਸਾਂਝਾ ਕਰਦਿਆਂ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।
ਫਿਲਮ 1 ਜੂਨ 2018 ਨੂੰ ਰਿਲੀਜ਼ ਹੋਵੇਗੀ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਵਲੋਂ ਕੀਤਾ ਜਾ ਰਿਹਾ ਹੈ। ਫਿਲਮ 'ਚ ਗਿੱਪੀ ਗਰੇਵਾਲ ਮੁੱਖ ਭੂਮਿਕਾ ਨਿਭਾਉਣਗੇ, ਜਿਸ ਦੀ ਸ਼ੂਟਿੰਗ ਇਸੇ ਸਾਲ ਅਗਸਤ ਮਹੀਨੇ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਫਿਲਮ ਦੇ ਬਾਕੀ ਕਲਾਕਾਰਾਂ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇ ਵੈਭਵ ਸੁਮਨ ਤੇ ਸ਼ਰੇਆ ਸ਼੍ਰੀਵਾਸਤਵ ਵਲੋਂ ਲਿਖੇ ਗਏ ਹਨ। ਫਿਲਮ ਵਾਈਟ ਹਿੱਲ ਸਟੂਡੀਓਜ਼ ਦੇ ਬੈਨਰ ਹੇਠ ਰਿਲੀਜ਼ ਹੋਵੇਗੀ।

Tags: Carry On Jatta 2 Gippy Grewal Smeep Kang ਕੈਰੀ ਆਨ ਜੱਟਾ 2 ਗਿੱਪੀ ਗਰੇਵਾਲ ਸਮੀਪ ਕੰਗ