FacebookTwitterg+Mail

B'Day Spl : ਹਮੇਸ਼ਾ ਨਵਾਂ ਕਰਨ ਨੂੰ ਤਿਆਰ ਰਹਿੰਦੇ ਹਨ ਗਿੱਪੀ ਗਰੇਵਾਲ

gippy grewal
02 January, 2018 01:36:09 PM

ਜਲੰਧਰ(ਬਿਊਰੋ)— ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖੇਤਰ 'ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕੀਤਾ ਹੈ। ਲੱਖਾਂ ਦਿਲਾਂ 'ਤੇ ਰਾਜ ਕਰਨ ਵਾਲੇ ਗਿੱਪੀ ਗਰੇਵਾਲ ਅੱਜ ਜਨਮਦਿਨ ਹੈ। ਉਨ੍ਹਾਂ ਦਾ ਜਨਮ 2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ।

Punjabi Bollywood Tadka

ਬਹੁਤ ਹੀ ਘੱਟ ਲੋਕ ਜਾਣਦੇ ਹਨ ਕਿ ਗਿੱਪੀ ਦਾ ਅਸਲ ਨਾਂ ਰੁਪਿੰਦਰ ਸਿੰਘ ਗਰੇਵਲ ਹੈ। ਗਿੱਪੀ ਗਰਵੇਲ ਦੀ ਪਤਨੀ ਦਾ ਨਾਂ ਰਵਨੀਤ ਕੌਰ ਹੈ ਅਤੇ ਇਨ੍ਹਾਂ ਦੇ 2 ਬੇਟੇ ਹਨ, ਜਿਨ੍ਹਾਂ ਦੇ ਨਾਂ ਗੁਰਫਤਿਹ ਅਤੇ ਏਕਓਂਕਾਰ ਹੈ। ਗਿੱਪੀ ਦੀ ਐਲਬਮ 'ਫੁਲਕਾਰੀ' ਨੇ ਕਈ ਰਿਕਾਰਡ ਤੋੜੇ। ਗਿੱਪੀ ਗਰੇਵਾਲ ਨੇ ਸਾਲ 2010 'ਚ ਫਿਲਮ 'ਮੇਲ ਕਰਾਦੇ ਰੱਬਾ' ਰਾਹੀ ਡੈਬਿਊ ਕੀਤਾ ਸੀ।

Punjabi Bollywood Tadka

ਇਸ ਫਿਲਮ ਲਈ ਗਿੱਪੀ ਨੂੰ ਬੈਸਟ ਅਭਿਨੇਤਾ ਦੇ ਐਵਾਰਡ ਨਾਲ ਨਵਾਜਿਆ ਗਿਆ ਸੀ। ਗਿੱਪੀ ਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਖ ਲਈ' ਨਾਲ ਕੀਤੀ। ਇਸ ਐਲਬਮ ਨੂੰ ਅਮਨ ਹੇਅਰ ਵਲੋਂ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਐਲਬਮਾਂ 'ਨਸ਼ਾ', 'ਫੁਲਕਾਰੀ', 'ਫੁਲਕਾਰੀ 2 ਜਸਟ ਹਿੱਟਸ', 'ਗੈਂਗਸਟਰ' ਆਦਿ 'ਚ ਕੰਮ ਕੀਤਾ।

Punjabi Bollywood Tadka

ਸਾਲ 2012 'ਚ ਗਿੱਪੀ ਦਾ 'ਅੰਗਰੇਜ਼ੀ ਬੀਟ' ਗੀਤ ਰਿਲੀਜ਼ ਹੋਇਆ। ਇਹ ਗੀਤ ਕਾਫੀ ਹੀ ਹਿੱਟ ਸਾਬਤ ਹੋਇਆ ਸੀ। ਗਿੱਪੀ ਨੇ ਸੈਫ ਅਲੀ ਖਾਨ ਅਤੇ ਦੀਪਿਕਾ ਪਾਦੂਕੋਣ ਦੀ ਬਾਲੀਵੁੱਡ ਫਿਲਮ 'ਕੌਕਟੇਲ' 'ਚ ਆਪਣਾ ਸੰਗੀਤ ਦਿੱਤਾ ਸੀ। 

Punjabi Bollywood Tadka
ਪੰਜਾਬੀ ਫਿਲਮ ਦੀ ਸ਼ੁਰੂਆਤ ਗਿੱਪੀ ਨੇ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਫਿਲਮ 'ਚ ਗਿੱਪੀ ਨੇ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨਾਲ ਕੰਮ ਕੀਤਾ ਸੀ। ਇਸ ਤੋਂ ਗਿੱਪੀ ਨੇ ਫਿਲਮ 'ਜਿਨੇ ਮੇਰਾ ਦਿਲ ਲੁਟਿਆ' 'ਚ ਦਿਲਜੀਤ ਦੌਸਾਂਝ ਨਾਲ ਲੀਡ ਰੋਲ ਪਲੇਅ ਕੀਤਾ। ਸਾਲ 2012 'ਚ ਗਿੱਪੀ ਗਰੇਵਾਲ ਦੀ 'ਮਿਰਜ਼ਾ ਦਿ ਅਨਟੋਲਡ ਸਟੋਰੀ' ਫਿਲਮ ਰਿਲੀਜ਼ ਹੋਈ, ਜਿਹੜੀ ਕਿ ਹਿੱਟ ਸਾਬਤ ਹੋਈ ਸੀ। 

Punjabi Bollywood Tadka
ਗਿੱਪੀ ਨੇ ਆਪਣੇ ਪੰਜਾਬੀ ਕਰੀਅਰ ਦੌਰਾਨ 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ' ਤੇ 'ਮੰਜੇ ਬਿਸਤਰੇ' ਆਦਿ ਫਿਲਮਾਂ ਹਨ। ਗਿੱਪੀ ਨੇ ਬਾਲੀਵੁੱਡ ਅਤੇ ਪੰਜਾਬੀ ਦੇ ਮਸ਼ਹੂਰ ਅਭਿਨੇਤਾ ਧਰਮਿੰਦਰ ਨਾਲ ਸਾਲ 2014 'ਚ 'ਡਬਲ ਦਿ ਟਰਬਲ' ਫਿਲਮ 'ਚ ਕੰਮ ਕੀਤਾ।

Punjabi Bollywood Tadka

ਗਿੱਪੀ ਨੇ ਜ਼ਰੀਨ ਖਾਨ ਨਾਲ ਫਿਲਮ 'ਜੱਟ ਜੇਮਸ ਬੌਂਡ 'ਚ ਲੀਡ ਰੋਲ ਪਲੇਅ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਸੀ। ਇਸ ਫਿਲਮ 'ਚ ਰਾਹਤ ਫਤਿਹ ਅਲੀ ਵਲੋਂ ਗਾਇਆ ਗਾਣਾ 'ਕੱਲੇ-ਕੱਲੇ ਬੈਣ ਰਾਤ ਨੂੰ' ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਸੀ।

Punjabi Bollywood Tadka


Tags: Gippy GrewalHappy BirthdayDharmendraRavneet KaurDesi Rockstar 2 Carry On Jatta Mel Karade Rabba Jihne Mera Dil Luteya