FacebookTwitterg+Mail

ਮਾਰਸ਼ਲ ਆਰਟਸ 'ਚ ਬਲੈਕ ਬੈਲਟ ਹਨ ਗੁਰਦਾਸ ਮਾਨ, ਜਾਣੋ ਜ਼ਿੰਦਗੀ ਨਾਲ ਜੁੜੀਆਂ ਕੁਝ ਅਹਿਮ ਗੱਲਾਂ (ਦੇਖੋ ਤਸਵੀਰਾਂ)

    1/11
04 January, 2017 03:49:40 PM
ਜਲੰਧਰ— ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਅੱਜ 60 ਸਾਲਾਂ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 4 ਜਨਵਰੀ, 1957 ਨੂੰ ਪੰਜਾਬ ਦੇ ਮੁਕਤਸਾਰ ਜ਼ਿਲੇ 'ਚ ਸਥਿਤ ਪਿੰਡ ਗਿੱਦੜਬਾਹਾ 'ਚ ਹੋਇਆ। ਗੁਰਦਾਸ ਮਾਨ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਤੇ ਅਭਿਨੇਤਾ ਹਨ। ਉਨ੍ਹਾਂ ਨੂੰ ਪੰਜਾਬੀ ਗਾਇਕੀ ਦਾ ਸਮਰਾਟ ਮੰਨਿਆ ਜਾਂਦਾ ਹੈ। ਅੱਜ ਤੁਹਾਨੂੰ ਅਸੀਂ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ ਦੱਸਣ ਜਾ ਰਹੇ ਹਾਂ, ਜਿਨ੍ਹਾਂ ਤੋਂ ਤੁਸੀਂ ਬਿਲਕੁਲ ਅਣਜਾਣ—
1. ਸਤੰਬਰ 2010 'ਚ ਬ੍ਰਿਟੇਨ ਦੇ ਵੋਲਵਰਹੈਂਪਟਨ ਯੂਨੀਵਰਸਿਟੀ ਨੇ ਗੁਰਦਾਸ ਮਾਨ ਨੂੰ ਵਿਸ਼ਵ ਸੰਗੀਤ 'ਚ ਡਾਕਟਰ ਦੀ ਉਪਾਧੀ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨਾਲ ਪਾਲ, ਬਿਲ ਕਸਬੀ ਤੇ ਬੌਬ ਡਾਲਟਨ ਨੂੰ ਵੀ ਇਸ ਸਨਮਾਨ ਨਾਲ ਨਿਵਾਜਿਆ ਗਿਆ।
2. ਉਨ੍ਹਾਂ ਨੂੰ 14 ਦਸੰਬਰ 2012 'ਚ ਯੂਨੀਵਰਸਿਟੀ ਪਟਿਆਲਾ ਦੇ 36ਵੇਂ ਕਨਵੋਕੇਸ਼ਨ ਸਮਾਰੋਹ 'ਚ ਰਾਜਪਾਲ ਨੇ 'ਡਾਕਟਰ ਆਫ ਲਿਟਰੇਚਰ' ਦੀ ਉਪਾਧੀ ਨਾਲ ਸਨਮਾਨਿਤ ਕੀਤਾ।
3. ਗੁਰਦਾਸ ਮਾਨ 1980 'ਚ ਆਪਣੇ ਮਸ਼ਹੂਰ ਗਾਣੇ 'ਦਿਲ ਦਾ ਮਾਮਲਾ ਹੈ' ਨਾਲ ਨੈਸ਼ਨਲ ਫੇਮ ਬਣ ਕੇ ਉੱਭਰੇ।
4. ਉਨ੍ਹਾਂ ਨੇ ਹਮੇਸ਼ਾ ਆਪਣੇ ਪੰਜਾਬੀ ਗਾਣਿਆਂ ਰਾਹੀਂ ਪੰਜਾਬ 'ਚ ਵਧ ਰਹੀਆਂ ਬੁਰਾਈਆਂ ਨੂੰ ਨਿਸ਼ਾਨਾ ਬਣਾਇਆ ਹੈ।
5. ਗੁਰਦਾਸ ਮਾਨ ਮਾਰਸ਼ਲ ਆਰਟਸ ਦੇ ਮਾਹਿਰ ਵੀ ਹਨ। ਉਨ੍ਹਾਂ ਨੇ ਜੂਡੋ 'ਚ ਬਲੈਕ ਬੈਲਟ ਵੀ ਜਿੱਤੀ ਹੈ।
6. ਗੁਰਦਾਸ ਮਾਨ ਨੂੰ ਬਤੌਰ ਬੈਸਟ ਪਲੇਅਬੈਕ ਗਾਇਕ ਵਜੋਂ ਨੈਸ਼ਨਲ ਫਿਲਮ ਐਵਾਰਡ ਵੀ ਮਿਲ ਚੁੱਕਾ ਹੈ।
7. 1980 ਤੋਂ ਲੈ ਕੇ 1990 ਤਕ ਆਪਣੇ ਗਾਣਿਆਂ ਤੇ ਉਸ ਤੋਂ ਬਾਅਦ ਆਪਣੀਆਂ ਫਿਲਮਾਂ ਰਾਹੀਂ ਪੰਜਾਬ 'ਚ ਪੁਲਸ ਦੇ ਜ਼ੁਲਮਾਂ ਨੂੰ ਸਭ ਦੇ ਸਾਹਮਣੇ ਲਿਆਉਣ ਵਾਲੇ ਉਹ ਪਹਿਲੇ ਕਲਾਕਾਰ ਸਨ।
8. ਉਹ ਰੋਪੜ ਦੇ ਕੋਲ ਇਕ ਭਿਆਨਕ ਹਾਦਸੇ 'ਚ ਵਾਲ-ਵਾਲ ਬਚੇ ਸਨ ਪਰ ਹਾਦਸੇ 'ਚ ਉਨ੍ਹਾਂ ਦੇ ਡਰਾਈਵਰ ਤੇਜਪਾਲ ਦੀ ਮੌਤ ਹੋ ਗਈ। ਗੁਰਦਾਸ ਮਾਨ ਉਸ ਨੂੰ ਆਪਣਾ ਚੰਗਾ ਦੋਸਤ ਵੀ ਮੰਨਦੇ ਸਨ। ਉਨ੍ਹਾਂ ਨੂੰ ਸਮਰਪਿਤ ਕਰਦੇ ਹੋਏ ਉਨ੍ਹਾਂ ਨੇ ਇਕ ਗੀਤ ਵੀ ਲਿਖਿਆ ਤੇ ਗਾਇਆ, ਇਸ ਗਾਣੇ ਦੇ ਬੋਲ ਸਨ 'ਬੈਠੀ ਸਾਡੇ ਨਾਲ ਸਵਾਰੀ ਉਤਰ ਗਈ'।

Tags: ਗੁਰਦਾਸ ਮਾਨਜਨਮਦਿਨਮਾਰਸ਼ਲ ਆਰਟਸgurdas maan birthdaymartial arts