ਜਲੰਧਰ— ਪੰਜਾਬੀ ਫਿਲਮ 'ਲਹੌਰੀਏ' ਦਾ ਗੀਤ 'ਜੰਞਾਂ' ਰਿਲੀਜ਼ ਹੋ ਗਿਆ ਹੈ। ਗੀਤ ਨੂੰ ਗਾਇਕ ਗੁਰਪ੍ਰੀਤ ਮਾਨ ਨੇ ਬਹੁਤ ਹੀ ਵਧੀਆ ਢੰਗ ਨਾਲ ਗਾਇਆ ਹੈ, ਜਿਹੜਾ ਤੁਹਾਨੂੰ ਨੱਚਣ 'ਤੇ ਮਜਬੂਰ ਕਰ ਦੇਵੇਗਾ। ਗੀਤ ਦੇ ਬੋਲ ਮਾਨ ਹੁੰਦਲ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।
ਫਿਲਮ ਦੇ ਟਰੇਲਰ ਤੇ ਪਹਿਲਾਂ ਰਿਲੀਜ਼ ਹੋਏ ਗੀਤ 'ਅੱਖਰ' ਨੂੰ ਦਰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ। ਫਿਲਮ 'ਚ ਅਮਰਿੰਦਰ ਗਿੱਲ, ਸਰਗੁਣ ਮਹਿਤਾ, ਯੁਵਰਾਜ ਹੰਸ, ਨਿਮਰਤ ਖਹਿਰਾ, ਗੁੱਗੂ ਗਿੱਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹੋਬੀ ਧਾਲੀਵਾਲ ਤੇ ਰਾਜੀਵ ਠਾਕੁਰ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦਾ ਨਿਰਦੇਸ਼ਨ ਅੰਬਦਰੀਪ ਸਿੰਘ ਵਲੋਂ ਕੀਤਾ ਗਿਆ ਹੈ, ਜਿਹੜੀ ਦੁਨੀਆ ਭਰ 'ਚ 12 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।