FacebookTwitterg+Mail

'ਕਿਰਦਾਰ-ਏ-ਸਰਦਾਰ' ਦੇ ਨਵੇਂ ਪ੍ਰੋਮੋ 'ਚ ਦਿਖੀ ਨਵ ਬਾਜਵਾ ਤੇ ਨੇਹਾ ਪਵਾਰ ਦੀ ਕੈਮਿਸਟਰੀ (ਵੀਡੀਓ)

kirdar e sardar dialogue promo
23 September, 2017 04:55:01 PM

ਜਲੰਧਰ (ਬਿਊਰੋ)— 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਕਿਰਦਾਰ-ਏ-ਸਰਦਾਰ' ਦੀ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਫਿਲਮ ਦੇ ਪ੍ਰਮੋਸ਼ਨਲ ਟੂਰ ਦੌਰਾਨ ਲੋਕਾਂ 'ਚ ਫਿਲਮ ਨੂੰ ਲੈ ਕੇ ਕ੍ਰੇਜ਼ ਸਾਫ ਦੇਖਿਆ ਜਾ ਰਿਹਾ ਹੈ। ਹਾਲ ਹੀ 'ਚ ਫਿਲਮ ਦਾ ਤੀਜਾ ਡਾਇਲਾਗ ਪ੍ਰੋਮੋ ਰਿਲੀਜ਼ ਹੋਇਆ ਹੈ। ਇਸ ਪ੍ਰੋਮੋ 'ਚ ਅਭਿਨੇਤਾ ਨਵ ਬਾਜਵਾ ਤੇ ਅਭਿਨੇਤਰੀ ਨੇਹਾ ਪਵਾਰ ਦੀ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਪ੍ਰੋਮੋ 'ਚ ਨਵ ਬਾਜਵਾ ਦਾ ਫਾਈਟ ਸੀਨ ਵੀ ਨਜ਼ਰ ਆ ਰਿਹਾ ਹੈ।

ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਜਤਿੰਦਰ ਸਿੰਘ ਜੀਤੂ ਨੇ ਹੀ ਲਿਖੀ ਹੈ। ਫਿਲਮ 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Tags: Kirdar-E-Sardar Nav Bajwa Neha Pawar Barinder Dhapai Veeru KS Makhan