FacebookTwitterg+Mail

ਵੀਡੀਓਜ਼ 'ਚ ਦੇਖੋ ਕਿਵੇਂ 'ਕਿਰਦਾਰ-ਏ-ਸਰਦਾਰ' ਦੀ ਸਟਾਰ ਕਾਸਟ ਨੇ ਪ੍ਰਮੋਸ਼ਨ ਦੋਰਾਨ ਲਾਈਆਂ ਰੌਣਕਾਂ

kirdar e sardar promotion tour
27 September, 2017 11:11:08 AM

ਜਲੰਧਰ (ਬਿਊਰੋ)— ਪੰਜਾਬੀ ਅਦਾਕਾਰ ਕੇ. ਐੱਸ. ਮੱਖਣ ਦੀ ਪੰਜਾਬੀ ਫ਼ਿਲਮ 'ਕਿਰਦਾਰ-ਏ-ਸਰਦਾਰ' 29 ਸਤੰਬਰ ਨੂੰ ਸਿਨੇਮਾਘਰਾਂ 'ਚ ਧਮਾਲਾਂ ਪਾਉਣ ਲਈ ਤਿਆਰ ਹੈ। ਫਿਲਮ ਦੀ ਪ੍ਰਮੋਸ਼ਨ 'ਚ ਪੂਰੀ ਸਟਾਰ ਕਾਸਟ ਰੁੱਝੀ ਹੋਈ ਹੈ। ਬੀਤੇ ਦਿਨੀਂ ਫਿਲਮ ਦੀ ਪੂਰੀ ਸਟਾਰ ਕਾਸਟ ਨੁਲੁਧਿਆਣਾ ਦੇ ਪੀ. ਸੀ. ਟੀ. ਈ. ਕਾਲਜ, ਬਾਦੋਵਾਲ 'ਚ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਫਿਲਮ ਦੀ ਪੂਰੀ ਸਟਾਰ ਕਾਸਟ ਮੈਰਾਥੋਨ ਚੰਡੀਗੜ੍ਹ, ਦੁਸਹਿਰਾ ਗਰਾਊਂਡ, ਮੋਹਾਲੀ 'ਚ ਪੁੱਜੀ ਅਤੇ ਖੂਬ ਰੌਣਕਾਂ ਲਾਈਆਂ। ਇਸ ਪ੍ਰਮੋਸ਼ਨ ਦੀਆਂ 2 ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਦੇਖ ਸਕਦੇ ਹੋ ਕਿ 'ਕਿਰਦਾਰ-ਏ-ਸਰਦਾਰ' ਨੂੰ ਲੈ ਕੇ ਲੋਕਾਂ 'ਚ ਕਿੰਨਾ ਉਤਸ਼ਾਹ ਹੈ।


ਜਾਣਕਾਰੀ ਮੁਤਾਬਕ ਫਿਲਮ ਸਿੱਖ ਕੌਮ ਦੀ ਸ਼ਹਾਦਤ ਤੇ ਹੌਸਲੇ ਨੂੰ ਪਰਦੇ 'ਤੇ ਪੇਸ਼ ਕਰੇਗੀ। ਇਹ ਫ਼ਿਲਮ ਇਕ ਅਜਿਹੇ ਕਿਰਦਾਰ ਦੀ ਹੈ, ਜੋ ਸੰਸਾਰ ਭਰ 'ਚ ਆਪਣੀਆਂ ਕੁਰਬਾਨੀਆਂ, ਜਜ਼ਬੇ ਤੇ ਬਹਾਦਰੀ ਦਾ ਪ੍ਰਤੀਕ ਹੈ। ਫ਼ਿਲਮ ਇਕ ਆਮ ਬੌਕਸਰ ਨੌਜਵਾਨ ਦੀ ਜ਼ਿੰਦਗੀ ਤੋਂ ਸ਼ੁਰੂ ਹੁੰਦੀ ਹੈ ਤੇ ਹੌਲੀ-ਹੌਲੀ ਸਿੱਖੀ ਵੱਲ ਵਧਦੀ ਹੈ। ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਬਲਬੀਰ ਕੌਰ ਦਾ ਹੈ।

ਇਸ ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਵਲੋਂ ਕੀਤਾ ਹੈ। ਫਿਲਮ ਦਾ ਸਕ੍ਰੀਨਪਲੇਅ ਤੇ ਸੰਵਾਦ ਕੁਦਰਤ ਪਾਲ ਵਲੋਂ ਸ਼ਿੰਗਾਰੇ ਗਏ ਹਨ। 

Punjabi Bollywood Tadka
ਜ਼ਿਕਰਯੋਗ ਹੈ ਕਿ ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਬਰਿੰਦਰ ਢਪਈ ਵੀਰੂ, ਹਰਪ੍ਰੀਤ ਸਿੰਘ ਖਹਿਰਾ, ਨੇਹਾ ਪਵਾਰ, ਰਜ਼ਾ ਮੁਰਾਦ, ਡੌਲੀ ਬਿੰਦਰਾ, ਰਾਣਾ ਜੰਗ ਬਹਾਦਰ, ਗੁਰਪ੍ਰੀਤ ਕੌਰ ਚੱਢਾ, ਸੁਵਿਧਾ ਦੁੱਗਲ, ਮਹਾਬੀਰ ਭੁੱਲਰ, ਭੁਪਿੰਦਰ ਸਿੰਘ, ਟਹਿਲਪ੍ਰੀਤ ਸਿੰਘ, ਰਾਜ ਹੁੰਦਲ, ਜਸਵੰਤ ਸਿੰਘ ਜੱਸ ਤੇ ਅਮਰੀਕ ਰੰਧਾਵਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

Punjabi Bollywood Tadka

ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫ਼ਿਲਮ ਦਰਸ਼ਕਾਂ ਦੀਆਂ ਉਮੀਦਾਂ 'ਤੇ ਖਰੀ ਉਤਰੇਗੀ।


Tags: Kirdar E Sardar KS Makhan Nav Bajwa Neha Pawar Barinder Dhapai Veeru Promotion tourPollywod celebrityਕਿਰਦਾਰ ਏ ਸਰਦਾਰ