FacebookTwitterg+Mail

ਦੇਖੋ 'ਕਿਰਦਾਰ-ਏ-ਸਰਦਾਰ' ਫਿਲਮ ਦੇ ਪਟਿਆਲਾ ਤੇ ਬਠਿੰਡਾ-ਬਰਨਾਲਾ 'ਚ ਪ੍ਰਮੋਸ਼ਨਲ ਟੂਰ ਦੀਆਂ ਵੀਡੀਓਜ਼

kirdar e sardar promotional tour
23 September, 2017 06:33:42 PM

ਜਲੰਧਰ (ਬਿਊਰੋ)— 'ਕਿਰਦਾਰ-ਏ-ਸਰਦਾਰ' ਫਿਲਮ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ 'ਤੇ ਚੱਲ ਰਹੀ ਹੈ। ਫਿਲਮ ਦੀ ਪੂਰੀ ਸਟਾਰ ਕਾਸਟ ਦੇ ਨਾਲ-ਨਾਲ ਗਾਇਕ ਸਾਰਥੀ ਕੇ ਤੇ ਅਭਿਨੇਤਰੀ ਪ੍ਰੀਤ ਸਾਹਨੀ ਵੀ ਪ੍ਰਮੋਸ਼ਨ ਦਾ ਹਿੱਸਾ ਬਣੇ ਹੋਏ ਹਨ। ਪਟਿਆਲਾ ਤੋਂ ਸ਼ੁਰੂ ਹੋਈ ਫਿਲਮ ਦੀ ਪ੍ਰਮੋਸ਼ਨ ਬਠਿੰਡਾ-ਬਰਨਾਲਾ, ਲੁਧਿਆਣਾ ਤੋਂ ਹੁੰਦੀ ਹੋਈ ਅੱਜ ਚੰਡੀਗੜ੍ਹ ਵਿਖੇ ਹੋ ਰਹੀ ਹੈ। ਫਿਲਮ ਦੀ ਪਟਿਆਲਾ ਤੇ ਬਠਿੰਡਾ-ਬਰਨਾਲਾ 'ਚ ਹੋਈ ਪ੍ਰਮੋਸ਼ਨ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ।

Patiala Promotions

Bathinda & Barnala Promotions

ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਜਤਿੰਦਰ ਸਿੰਘ ਜੀਤੂ ਨੇ ਹੀ ਲਿਖੀ ਹੈ। ਫਿਲਮ 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Tags: Kirdar-E-Sardar Nav Bajwa Neha Pawar KS Makhan Barinder Dhapai Veeru