FacebookTwitterg+Mail

'ਲਾਵਾਂ ਫੇਰੇ' ਦੇ 'ਪਰਹੁਣੇ' ਗੀਤ ਨੂੰ ਦਰਸ਼ਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ

laavaan phere
16 January, 2018 05:08:39 PM

ਜਲੰਧਰ (ਬਿਊਰੋ)—9 ਫਰਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਫਿਲਮ 'ਲਾਵਾਂ ਫੇਰੇ' ਦਾ ਕੁਝ ਦਿਨ ਪਹਿਲਾਂ 'ਪਰਹੁਣੇ' ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਆਪਣੀ ਖੂਬਸੂਰਤ ਆਵਾਜ਼ 'ਚ ਗਾਇਆ ਹੈ। 'ਪਰਹੁਣੇ' ਗੀਤ ਦੇ ਬੋਲ ਮਸ਼ਹੂਰ ਗੀਤਕਾਰ ਤੇ ਗਾਇਕ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦੋਂਕਿ ਇਸ ਨੂੰ ਸੰਗੀਤ ਲਾਡੀ ਗਿੱਲ ਨੇ ਦਿੱਤਾ ਹੈ। ਜਿਵੇਂ ਕਿ ਨਾਮ ਤੋਂ ਹੀ ਪਤਾ ਲੱਗ ਜਾਂਦਾ ਹੈ, ਇਹ ਗੀਤ ਪਰਹੁਣਿਆਂ ਭਾਵ ਜੀਜਿਆਂ ਨੂੰ ਡੈਡੀਕੇਟ ਕੀਤਾ ਗਿਆ ਹੈ। ਇਸ ਗੀਤ 'ਚ ਜੀਜੇ ਖੂਬ ਭੰਗੜਾ ਪਾਉਂਦੇ ਦਿਖਾਈ ਦੇ ਰਹੇ ਹਨ। ਖਬਰ ਲਿਖਣ ਮੁਤਾਬਕ ਇਸ ਗੀਤ ਨੂੰ 4,32,238 ਤੋਂ ਵਧ ਵਾਰ ਦੇਖਿਆ ਜਾ ਚੁੱਕੀ ਸੀ।

ਦੱਸਣਯੋਗ ਹੈ ਕਿ 'ਲਾਵਾਂ ਫੇਰੇ' ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਕਾਮੇਡੀ ਨਾਲ ਭਰਪੂਰ ਇਸ ਫਿਲਮ 'ਚ ਰੌਸ਼ਨ ਪ੍ਰਿੰਸ, ਰੁਬੀਨਾ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਹਾਰਬੀ ਸੰਘਾ ਤੋਂ ਇਲਾਵਾ ਹੋਰ ਕਈ ਕਲਾਕਾਰ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ। 5 ਜਨਵਰੀ ਨੂੰ ਫਿਲਮ ਦਾ ਟਰੇਲਰ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਰੋਸ਼ਨ ਪ੍ਰਿੰਸ ਦੀ 'ਲਾਵਾਂ ਫੇਰੇ' ਦਰਸ਼ਕਾਂ ਦੀ ਪਸੰਦ 'ਤੇ ਖਰੀ ਉਤਰੇਗੀ।

Punjabi Bollywood Tadka


Tags: Laavaan Phere Parahune Roshan Prince Rubina Bajwa Gurpreet Ghuggi Karamjit Anmol Harby Sangha

Edited By

Sunita

Sunita is News Editor at Jagbani.