FacebookTwitterg+Mail

ਸ਼੍ਰੀਦੇਵੀ ਦੀ ਫਿਲਮ 'ਮੌਮ' ਦਾ ਦਮਦਾਰ ਟਰੇਲਰ ਹੋਇਆ ਰਿਲੀਜ਼ (ਵੀਡੀਓ)

mom
03 June, 2017 04:35:44 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਫਿਲਮ 'ਮੌਮ' ਦਾ ਟਰੇਲਰ ਰਿਲੀਜ਼ ਕਰ ਦਿੱਤਾ ਗਿਆ ਹੈ। ਰਿਲੀਜ਼ ਹੋਣ ਤੋਂ ਬਾਅਦ ਯੂਟਿਊਬ 'ਤੇ ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਫਿਲਮ 'ਚ ਇਕ ਅਜਿਹੀ ਮਾਂ ਦੀ ਕਹਾਣੀ ਹੈ ਜੋ ਆਪਣੀ ਬੇਟੀ ਨੂੰ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰਦੀ ਹੈ।


ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਸ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਇਸ ਫਿਲਮ 'ਚ ਨਵਾਜ਼ੂਦੀਨ ਸਿੱਦਿਕੀ, ਅਕਸ਼ੇ ਖੰਨਾ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਇਸ ਮੌਸ਼ਨ ਪੋਸਟਰ ਦੇ ਕੈਪਸ਼ਨ 'ਚ ਲਿਖਿਆ ਗਿਆ ਸੀ ਕਿ ਮਾਂ ਦਾ ਪਿਆਰ ਸੀਮਾਵਾਂ ਨਹੀਂ ਜਾਣਦੀ। ਇਸ ਤੋਂ ਇਲਾਵਾ ਇਹ ਫਿਲਮ ਸਿਨੇਮਾਘਰਾਂ 'ਚ 7 ਜੁਲਾਈ ਨੂੰ ਰਿਲੀਜ਼ ਹੋਵੇਗੀ।


Tags: Sridevi Mom Nawazuddin Siddiqui Celebrity Trailer ਸ਼੍ਰੀਦੇਵੀ ਮੌਮ