ਮੁੰਬਈ (ਬਿਊਰੋ)— ਵਰੁਣ ਧਵਨ ਅਤੇ ਬਨਿਤਾ ਸੰਧੂ ਦੀ ਫਿਲਮ 'ਅਕਤੂਬਰ' ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਫਿਲਮ ਦਾ ਟਰੇਲਰ ਬੇਹੱਦ ਦਿਲਚਸਪ ਨਜ਼ਰ ਆ ਰਿਹਾ ਹੈ ਅਤੇ ਇਸਨੂੰ ਦੇਖ ਲੱਗ ਰਿਹਾ ਹੈ ਕਿ ਇਹ ਫਿਲਮ ਵਰੁਣ ਦੀਆਂ ਬਿਹਤਰੀਨ ਫਿਲਮਾਂ 'ਚ ਇਕ ਹੋ ਸਕਦੀ ਹੈ। ਫਿਲਮ ਦੇ ਟਰੇਲਰ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ 'ਚ ਵਰੁਣ ਹੋਟਲ ਮੈਨੇਜਮੈਂਟ ਦੇ ਵਿਦਿਆਰਥੀ ਦੀ ਭੂਮਿਕਾ ਨਿਭਾਅ ਰਹੇ ਹਨ। ਵਰੁਣ ਦੇ ਕਿਰਦਾਰ ਦਾ ਨਾਂ ਫਿਲਮ 'ਚ ਡੈਨ ਹੈ। ਫਿਲਮ 'ਚ ਲੀਡ ਅਭਿਨੇਤਰੀ ਦੇ ਤੌਰ 'ਤੇ ਨਜ਼ਰ ਆ ਰਹੀ ਬੰਨਿਤਾ ਸੰਧੂ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰ ਰਹੀ ਹੈ।
ਦੱਸਣਯੋਗ ਹੈ ਕਿ 'ਅਕਤੂਬਰ' ਦਾ ਨਿਰਦੇਸ਼ਨ ਸ਼ੁਜੀਤ ਸਰਕਾਰ ਕਰ ਰਹੇ ਹਨ। ਬੀਤੇ ਦਿਨ ਫਿਲਮ ਦਾ ਇਕ ਪੋਸਟਰ ਰਿਲੀਜ਼ ਹੋਇਆ ਸੀ ਜਿਸ 'ਚ ਵਰੁਣ ਤੇ ਬਨਿਤਾ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਇਹ ਫਿਲਮ 13 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।