FacebookTwitterg+Mail

ਪਰਮੀਸ਼ ਵਰਮਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਤਿੰਨ ਗ੍ਰਿਫਤਾਰ

parmish verma
18 April, 2018 12:36:30 PM

ਜਲੰਧਰ(ਬਿਊਰੋ)— ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਪੁਲਸ ਨੇ ਹਿਮਾਚਲ ਦੇ ਸੋਲਨ ਜ਼ਿਲੇ ਦੇ ਬੱਦੀ ਤੋਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਬੱਦੀ ਤੋਂ ਇਕ ਜਵਾਨ ਨੂੰ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। 
ਦੱਸਣਯੋਗ ਹੈ ਕਿ ਮੋਹਾਲੀ 'ਚ ਬੀਤੇ ਸ਼ੁੱਕਰਵਾਰ ਦੇਰ ਰਾਤ ਪਰਮੀਸ਼ ਵਰਮਾ 'ਤੇ ਕਾਰ 'ਚ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ। ਗੋਲੀਆਂ ਲੱਗਣ ਕਾਰਨ ਪਰਮੀਸ਼ ਵਰਮਾ ਨੂੰ ਮੋਹਾਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਸੂਤਰਾਂ ਮੁਤਾਬਕ ਹੁਣ ਪੁਲਸ ਨੇ ਬੱਦੀ ਤੋਂ ਤਿੰਨ ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਤਿੰਨਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਬੱਦੀ ਦੇ ਗੁਲਵਾਲਾ ਦਾ ਗ੍ਰਿਫਤਾਰ ਨੌਜਵਾਨ ਹਰਵਿੰਦ ਸਿੰਘ ਹੈਪੀ ਰਿਮਾਂਡ 'ਤੇ ਚੱਲ ਰਿਹਾ ਹੈ। ਮੋਹਾਲੀ ਪੁਲਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। ਹਮਲੇ ਤੋਂ ਬਾਅਦ ਫੇਸਬੁੱਕ 'ਤੇ ਇਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਇਸ ਦੀ ਜਿੰਮੇਦਾਰੀ ਲਈ ਸੀ। ਪੋਸਟ 'ਚ ਉਸ ਨੇ ਲਿਖਿਆ ਸੀ ਕਿ ਪਰਮੀਸ਼ ਵਰਮਾ ਇਸ ਵਾਰ ਤਾਂ ਤੂੰ ਬਚ ਗਿਆ ਪਰ ਅਗਲੀ ਵਾਰ ਨਹੀਂ ਬੱਚੇਗਾ।


Tags: Parmish VermaGaal ni kadniMohaliPunjabi singer

Edited By

Sunita

Sunita is News Editor at Jagbani.