FacebookTwitterg+Mail

ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

parmish verma
19 April, 2018 10:28:57 AM

ਮੋਹਾਲੀ(ਕੁਲਦੀਪ)— ਬੀਤੇ ਦਿਨੀਂ ਸੈਕਟਰ-91 ਵਿਚ ਗੋਲੀਆਂ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਇਕ ਨਿੱਜੀ ਹਸਪਤਾਲ ਤੋਂ ਇਲਾਜ ਉਪਰੰਤ ਅੱਜ ਛੁੱਟੀ ਮਿਲ ਗਈ ਹੈ। ਮੰਗਲਵਾਰ ਦੀ ਅੱਧੀ ਰਾਤ ਨੂੰ ਪੁਲਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਵਿਚ ਉਸ ਨੂੰ ਹਸਪਤਾਲ ਤੋਂ ਘਰ ਲਈ ਰਵਾਨਾ ਕੀਤਾ ਗਿਆ। ਭਾਵੇਂ ਪੁਲਸ ਨੇ ਇਸ ਬਾਰੇ ਕਿਸੇ ਨੂੰ ਖਬਰ ਨਹੀਂ ਹੋਣ ਦਿੱਤੀ ਪਰ ਪਤਾ ਲੱਗਾ ਹੈ ਕਿ ਪਰਮੀਸ਼ ਨੂੰ ਉਸ ਦੇ ਘਰ ਭੇਜ ਦਿੱਤਾ ਗਿਆ ਹੈ ਤੇ ਪੁਲਸ ਵੱਲੋਂ ਉਸ ਦੀ ਸਕਿਓਰਿਟੀ ਵਧਾ ਦਿੱਤੀ ਗਈ ਹੈ।
Punjabi Bollywood Tadka
ਦੱਸਣਯੋਗ ਹੈ ਕਿ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਪੁਲਸ ਨੇ ਹਿਮਾਚਲ ਦੇ ਸੋਲਨ ਜ਼ਿਲੇ ਦੇ ਬੱਦੀ ਤੋਂ ਬੀਤੇ ਦਿਨੀਂ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵੀ ਬੱਦੀ ਤੋਂ ਇਕ ਜਵਾਨ ਨੂੰ ਪਰਮੀਸ਼ ਵਰਮਾ 'ਤੇ ਗੋਲੀਆਂ ਚਲਾਉਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਦੇਰ ਰਾਤ ਪਰਮੀਸ਼ ਵਰਮਾ 'ਤੇ ਕਾਰ 'ਚ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ।
Punjabi Bollywood Tadka
ਗੋਲੀਆਂ ਲੱਗਣ ਕਾਰਨ ਪਰਮੀਸ਼ ਵਰਮਾ ਨੂੰ ਮੋਹਾਲੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਮੋਹਾਲੀ ਪੁਲਸ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ। ਹਮਲੇ ਤੋਂ ਬਾਅਦ ਫੇਸਬੁੱਕ 'ਤੇ ਇਕ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਇਸ ਦੀ ਜਿੰਮੇਦਾਰੀ ਲਈ ਸੀ। ਪੋਸਟ 'ਚ ਉਸ ਨੇ ਲਿਖਿਆ ਸੀ ਕਿ ਪਰਮੀਸ਼ ਵਰਮਾ ਇਸ ਵਾਰ ਤਾਂ ਤੂੰ ਬਚ ਗਿਆ ਪਰ ਅਗਲੀ ਵਾਰ ਨਹੀਂ ਬੱਚੇਗਾ।


Tags: Parmish VermaGaal ni kadniMohaliPunjabi Singer

Edited By

Sunita

Sunita is News Editor at Jagbani.