FacebookTwitterg+Mail

ਪੂਲ 'ਚ ਆਰਾਮ ਫਰਮਾਉਂਦੀ ਨਜ਼ਰ ਆਈ ਪ੍ਰਿਯੰਕਾ ਚੋਪੜਾ

priyanka chopra
28 May, 2017 10:15:55 PM

ਮੁੰਬਈ— ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਪਹਿਲੀ ਹਾਲੀਵੁੱਡ ਫਿਲਮ 'ਬੇਵਾਚ' ਕਰਕੇ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਹਾਲ ਹੀ 'ਚ ਪ੍ਰਿਯੰਕਾ ਦੀ ਇਕ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਉਹ ਪੂਲ 'ਚ ਬਿਕਨੀ ਪਹਿਣੇ ਰਿਲੈਕਸ ਕਰਦੀ ਨਜ਼ਰ ਆ ਰਹੀ ਹੈ। ਇਹ ਤਸਵੀਰ ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਬੀਤੇ ਕੁਝ ਦਿਨ ਪਹਿਲਾਂ ਵੀ ਪ੍ਰਿਯੰਕਾ ਦੀਆਂ ਮਿਆਮੀ ਬੀਚ 'ਤੇ ਬਿਕਨੀ ਅਵਤਾਰ 'ਚ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ ਜਿਨ੍ਹਾਂ 'ਚ ਪ੍ਰਿਯੰਕਾ ਕਾਫੀ ਹੌਟ ਨਜ਼ਰ ਆ ਰਹੀ ਸੀ।
ਜ਼ਿਕਰਯੋਗ ਹੈ ਕਿ ਪ੍ਰਿਯੰਕਾ ਦੀ ਹਾਲੀਵੁੱਡ ਫਿਲਮ 'ਬੇਵਾਚ' ਭਾਰਤ 'ਚ 2 ਜੁਨ ਨੂੰ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਪ੍ਰਿਯੰਕਾ ਪਹਿਲੀ ਵਾਰ ਇਕ ਵਿਲੇਨ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਇਸ ਫਿਲਮ 'ਚ ਹਾਲੀਵੁੱਡ ਸਟਾਰ ਡਵੇਨ ਜਾਨਸਨ ਇਕ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਅਮਰੀਕੀ ਟੀ. ਵੀ. ਸ਼ੋਅ 'ਕਵਾਂਟਿਕੋ' ਦੇ ਦੋਵਾਂ ਸੀਜ਼ਨ 'ਚ ਪ੍ਰਿਯੰਕਾ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹੁਣ ਉਹ ਇਸ ਦੇ ਤੀਜੇ ਸੀਜ਼ਨ ਨੂੰ ਲੈ ਕੇ ਕਾਫੀ ਉਤਸਾਹਿਤ ਹੈ।


Tags: Priyanka Chopra Baywatch Pool Dwayne Johnson relax ਪ੍ਰਿਯੰਕਾ ਚੋਪੜਾ ਬੇਵਾਚ