FacebookTwitterg+Mail

Box Office : ਅਜੇ ਦੇਵਗਨ ਨੇ ਮਾਰੀ ਅਜਿਹੀ 'ਰੇਡ', ਪਹਿਲੇ ਹੀ ਦਿਨ ਕੀਤੀ ਮੋਟੀ ਕਮਾਈ

raid
17 March, 2018 02:03:26 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਕਾਫੀ ਸਮੇਂ ਤੋਂ ਫਿਲਮ 'ਰੇਡ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ ਅਜਿਹੇ 'ਚ 16 ਮਾਰਚ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਸ਼ਾਨਦਾਰ ਓਪਨਿੰਗ ਕੀਤੀ ਹੈ। ਰਿਲੀਜ਼ ਦੇ ਪਹਿਲ ਦਿਨ ਹੀ ਇਸ ਫਿਲਮ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਹੁੰਗਾਰਾ ਮਿਲਿਆ ਹੈ। ਟਰੇਡ ਐਨਾਲਿਸਟ ਰਮੇਸ਼ ਬਾਲਾ ਨੇ ਸੋਸ਼ਲ ਮੀਡੀਆ ਰਾਹੀਂ ਫਿਲਮ ਦੀ ਕਮਾਈ ਦੇ ਅੰਕੜੇ ਸ਼ੇਅਰ ਕੀਤੇ ਹਨ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁਕਰਵਾਰ 10.50 ਕਰੋੜ ਦੀ ਕਮਾਈ ਕੀਤੀ ਹੈ।

ਇੰਨਾ ਹੀ ਨਹੀਂ, ਫਿਲਮ ਨੇ ਵਰਲਡ ਵਾਈਡ ਯੂ. ਐੱਸ. ਏ. 'ਚ 56.77 ਲੱਖ, ਆਸਟ੍ਰੇਲੀਆ 'ਚ 13.50 ਲੱਖ ਅਤੇ ਨਿਊਜ਼ੀਲੈਂਡ 'ਚ 6.76 ਲੱਖ ਦੀ ਕਮਾਈ ਕੀਤੀ ਹੈ।

ਦੱਸਣਯੋਗ ਹੈ ਕਿ ਇਹ ਫਿਲਮ ਇਕ ਸੱਚੀ ਘਟਨਾ 'ਤੇ ਆਧਾਰਿਤ ਹੈ। ਫਿਲਮ 'ਚ ਅਜੇ ਦੇਵਗਨ ਇਨਕਮ ਟੈਕਸ ਅਧਿਕਾਰੀ ਦੀ ਭੂਮਿਕਾ ਨਿਭਾਅ ਰਹੇ ਹਨ। ਫਿਲਮ 'ਚ ਅਭਿਨੇਤਰੀ ਇਲਿਆਨਾ ਡਿਕਰੂਜ਼ ਅਜੇ ਦੇਵਗਨ ਦੀ ਪਤਨੀ ਦਾ ਕਿਰਦਾਰ ਨਿਭਾਅ ਰਹੀ ਹੈ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 35 ਕਰੋੜ ਦੱਸਿਆ ਜਾ ਰਿਹਾ ਹੈ। ਇਸ ਫਿਲਮ ਨੂੰ ਭਾਰਤ 'ਚ 3,400 ਸਕ੍ਰੀਨਜ਼ ਅਤੇ ਵਿਦੇਸ਼ਾਂ 'ਚ 369 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਬਾਕਸ ਆਫਿਸ 'ਤੇ ਚੰਗਾ ਬਿਜ਼ਨੈੱਸ ਕਰਨ 'ਚ ਸਫਲ ਰਹੇਗੀ।


Tags: Ajay Devgan Ileana DCruz Raid Box Office Raj Kumar Gupta Hindi Film

Edited By

Kapil Kumar

Kapil Kumar is News Editor at Jagbani.