FacebookTwitterg+Mail

ਦੇਖੋ 'ਭੂਮੀ' ਦੇ ਸ਼ੂਟ ਦੌਰਾਨ ਸ਼ੇਅਰ ਹੋਈਆਂ ਸੰਜੇ ਦੱਤ ਦੀਆਂ ਇਹ ਖਾਸ ਤਸਵੀਰਾਂ

    1/7
25 April, 2017 06:29:00 PM

ਮੁੰਬਈ— ਬਾਲੀਵੁੱਡ ਅਭਿਨੇਤਾ ਸੰਜੇ ਦੱਤ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ਭੂਮੀ ਦੀ ਸ਼ੂਟਿੰਗ 'ਚ ਵਿਅਸਥ ਹਨ। ਅਕਸਰ 'ਭੂਮੀ' ਦੇ ਸੈੱਟ ਤੋਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ਸੰਜੇ ਦੱਤ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਜੇਲ 'ਚੋਂ ਬਾਹਰ ਆਉਣ ਤੋਂ ਬਾਅਦ ਸੰਜੇ ਇਸ ਫਿਲਮ ਨਾਲ ਬਾਲੀਵੁੱਡ 'ਚ ਵਾਪਸੀ ਕਰਨ ਜਾ ਰਹੇ ਹਨ। ਸੰਜੇ ਦੱਤ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਸੰਜੇ ਇਨ੍ਹਾਂ ਤਸਵੀਰਾਂ 'ਚ ਵੱਖ-ਵੱਖ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਇਕ ਤਸਵੀਰ 'ਚ ਸੰਜੇ ਫਿਲਮ ਦੇ ਸੈੱਟ 'ਤੇ ਆਪਣੀ ਲਾਈਨਾਂ ਯਾਦ ਕਰ ਰਹੇ ਹਨ। ਇਸ ਤਸਵੀਰ ਨੂੰ ਨਿਰਦੇਸ਼ਕ ਉਮੰਗ ਕੁਮਾਰ ਨੇ ਕੈਮਰੇ 'ਚ ਕੈਪਚਰ ਕੀਤਾ ਹੈ। ਇਸ ਤਸਵੀਰ ਨੂੰ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੇ ਹੋਏ ਸੰਜੇ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਫਿਲਮ 'ਚ ਬਾਲੀਵੁੱਡ ਅਭਿਨੇਤਰੀ ਆਦਿਤੀ ਰਾਵ ਹੈਦਰੀ ਸੰਜੇ ਦੱਤ ਦੀ ਬੇਟੀ ਦੀ ਭੂਮਿਕਾ 'ਚ ਨਜ਼ਰ ਆਵੇਗੀ। ਇਹ ਫਿਲਮ ਸਿਨੇਮਾਘਰਾਂ 'ਚ 22 ਸਤੰਬਰ ਨੂੰ ਰਿਲੀਜ਼ ਕੀਤੀ ਜਾ ਰਹੀ ਹੈ।


Tags: Sanjay Dutt Bhoomi Shoot Time Omung Kumar ਸੰਜੇ ਦੱਤ ਭੂਮੀ