FacebookTwitterg+Mail

Pics : ਕੈਮਰਾ ਦੇਖ ਚਿਹਰਾ ਲੁਕਾਉਂਦੀ ਨਜ਼ਰ ਆਈ ਸੈਫ ਦੀ ਬੇਟੀ ਸਾਰਾ

sara ali khan
18 January, 2018 06:03:52 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ਦੀ ਬੇਟੀ ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਬਾਲੀਵੁੱਡ ਡੈਬਿਊ ਨੂੰ ਲੈ ਕੇ ਕਾਫੀ ਚਰਚਾ 'ਚ ਹੈ। ਹਾਲ ਹੀ 'ਚ ਉਨ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਹ ਕੈਮਰਾ ਦੇਖ ਚਿਹਰਾ ਲੁਕਾਉਂਦੀ ਨਜ਼ਰ ਆ ਰਹੀ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਉਹ ਕਦੇ ਆਪਣੇ ਹੱਥ ਅਤੇ ਕਦੇ ਪਰਸ ਨਾਲ ਚਿਹਰਾ ਲੁਕਾਉਂਦੀ ਨਜ਼ਰ ਆ ਰਹੀ ਸੀ। ਇਸ ਦੌਰਾਨ ਸਾਰਾ ਨੇ ਸਫੇਦ ਕਲਰ ਦੀ ਸ਼ਾਰਟਸ ਅਤੇ ਪਿੰਕ ਕਲਰ ਦੀ ਟੀ-ਸ਼ਰਟ ਪਹਿਣੀ ਸੀ।

Punjabi Bollywood Tadka
ਦੱਸਣਯੋਗ ਹੈ ਕਿ ਸਾਰਾ ਨਿਰਦੇਸ਼ਕ ਅਭਿਸ਼ੇਕ ਕਪੂਰ ਦੀ ਫਿਲਮ 'ਕੇਦਾਰਨਾਥ' ਨਾਲ ਬਾਲੀਵੁੱਡ 'ਚ  ਡੈਬਿਊ ਕਰਨ ਜਾ ਰਹੀ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ 'ਤੇ ਕੰਮ ਚੱਲ ਰਿਹਾ ਹੈ। ਫਿਲਮ 'ਚ ਲੀਡ ਅਭਿਨੇਤਾ ਦੇ ਤੌਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਦਿਖਾਈ ਨਜ਼ਰ ਆਉਣਗੇ। ਜਾਣਕਾਰੀ ਮੁਤਾਬਕ ਇਹ ਫਿਲਮ ਦਸੰਬਰ 'ਚ ਰਿਲੀਜ਼ ਹੋਵੇਗੀ।

Punjabi Bollywood TadkaPunjabi Bollywood Tadka


Tags: Saif Ali Khan Sara Ali Khan Kedarnath Face Cover Abhishek Kapoor Bollywood Actress

Edited By

Kapil Kumar

Kapil Kumar is News Editor at Jagbani.