FacebookTwitterg+Mail

ਬਾਕਸ ਆਫਿਸ 'ਤੇ 'ਸੀਕ੍ਰੇਟ ਸੁਪਰਸਟਾਰ' ਨੇ ਪਹਿਲੇ ਵੀਕੈਂਡ 'ਚ ਕਮਾਏ ਇੰਨੇ ਕਰੋੜ

secret superstar
23 October, 2017 08:12:10 PM

ਮੁੰਬਈ (ਬਿਊਰੋ)— ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਦੇ ਪ੍ਰੋਡਕਸ਼ਨ ਹੇਠ ਬਣੀ ਫਿਲਮ 'ਸੀਕ੍ਰੇਟ ਸੁਪਰਸਟਾਰ' ਦੀ ਸ਼ੁਰੂਆਤ ਕਾਫੀ ਚੰਗੀ ਰਹੀ। ਬਾਕਸ ਆਫਿਸ 'ਤੇ ਫਿਲਮ ਨੇ ਪਹਿਲੇ ਦਿਨ ਵੀਰਵਾਰ 4.80 ਕਰੋੜ, ਦੂਜੇ ਦਿਨ ਸ਼ੁਕਰਵਾਰ 9.30 ਕਰੋੜ, ਤੀਜੇ ਦਿਨ ਸ਼ਨੀਵਾਰ 8.71 ਕਰੋੜ ਅਤੇ ਚੋਥੇ ਦਿਨ 8.50 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 4 ਦਿਨਾਂ 'ਚ 31.31 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਬਾਕਸ ਆਫਿਸ 'ਤੇ ਕਮਾਈ ਦੇ ਮਾਮਲੇ 'ਚ ਪਹਿਲੇ ਦਿਨ ਨਾਲੋਂ ਬਾਕੀ ਦਿਨਾਂ ਦੀ ਕਮਾਈ 'ਚ  ਕਾਫੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਫਿਲਮ ਦੀ ਕਮਾਈ ਬਾਰੇ ਜਾਣਕਾਰੀ ਦਿੱਤੀ ਹੈ।


ਦੱਸਣਯੋਗ ਹੈ ਕਿ ਆਮਿਰ ਦੀ ਪ੍ਰੋਡਕਸ਼ਨ ਹੇਠ ਬਣੀ ਇਸ ਫਿਲਮ 'ਚ ਜ਼ਾਇਰਾ ਵਸੀਮ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੀ ਹੈ। ਨਿਰਦੇਸ਼ਕ ਅਦਵੈਤ ਚੰਦਨ ਨੇ ਇਸ ਫਿਲਮ ਦਾ ਨਿਰਦੇਸ਼ਨ ਕੀਤਾ ਹੈ। ਫਿਲਮ 'ਚ ਆਮਿਰ ਅਤੇ ਜ਼ਾਇਰਾ ਤੋਂ ਇਲਾਵਾ ਮੇਹਰ ਵਿਜ਼, ਰਾਜ ਅਰੁਣ ਅਤੇ ਤੀਰਥ ਸ਼ਰਮਾ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਬਿਜ਼ਨੈੱਸ ਕਰਨ 'ਚ ਸਫਲ ਹੋਵੇਗੀ।


Tags: Aamir Khan Zaira Wasim Secret Superstar Box Office Hindi Film