FacebookTwitterg+Mail

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਦੀ ਸਥਾਪਨਾ

sikh censor board
22 May, 2018 07:31:40 PM

ਅੰਮ੍ਰਿਤਸਰ, (ਅਜਨਾਣ)— ਫ਼ਿਲਮ ਨਿਰਮਾਤਾਵਾਂ ਵਲੋਂ ਸਿੱਖ ਧਰਮ ਨਾਲ ਸਬੰਧਤ ਬਣਾਈਆਂ ਜਾ ਰਹੀਆਂ ਡਾਕੂਮੈਂਟਰੀ, ਫੀਚਰ ਤੇ ਐਨੀਮੇਸ਼ਨ ਫਿਲਮਾਂ 'ਚ ਸਿੱਖ ਗੁਰੂ ਸਾਹਿਬਾਨ, ਪਰਿਵਾਰਕ ਸ਼ਖ਼ਸੀਅਤਾਂ ਦੇ ਰੋਲ ਨਿਭਾਉਣ ਕਾਰਨ ਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਦਿਖਾਉਣ ਕਾਰਨ ਪੈਦਾ ਹੁੰਦੇ ਵਾਦ-ਵਿਵਾਦ ਨੂੰ ਮੁੱਖ ਰੱਖਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 21 ਮੈਂਬਰੀ ਸਿੱਖ ਸੈਂਸਰ ਬੋਰਡ ਬਣਾਇਆ ਗਿਆ ਹੈ।
ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਇਹ ਬੋਰਡ ਫਿਲਮਾਂ 'ਚ ਸਿੱਖ ਇਤਿਹਾਸ, ਸਿੱਖ ਵਿਰਾਸਤ ਤੇ ਗੁਰ ਮਰਿਆਦਾ ਨਾਲ ਸਬੰਧਤ ਦਰਸਾਏ ਜਾਂਦੇ ਦ੍ਰਿਸ਼ਾਂ ਨੂੰ ਮੁਕੰਮਲ ਰੂਪ 'ਚ ਘੋਖ ਕਰਨ ਉਪਰੰਤ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਕਰੇਗਾ। ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਫਿਲਮ ਨਿਰਮਾਤਾਵਾਂ ਤੇ ਨਾਟਕਕਾਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸਿੱਖ ਧਰਮ ਨਾਲ ਸਬੰਧਤ ਕੋਈ ਵੀ ਫਿਲਮ, ਨਾਟਕ ਆਦਿ ਬਣਾਉਣ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਗੀ ਪ੍ਰਾਪਤ ਕਰਨ।
ਇਸ ਸੈਂਸਰ ਬੋਰਡ 'ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ), ਸਿੰਘ ਸਾਹਿਬ ਗਿਆਨੀ ਮਾਨ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ), ਐਡਵੋਕੇਟ ਭਗਵੰਤ ਸਿੰਘ ਸਿਅਲਕਾ ਅੰਤ੍ਰਿੰਗ ਮੈਂਬਰ ਐੱਸ. ਜੀ. ਪੀ. ਸੀ., ਮੈਂਬਰ ਐੱਸ. ਜੀ. ਪੀ. ਸੀ. ਸ. ਹਰਦੀਪ ਸਿੰਘ ਮੋਹਾਲੀ ਤੇ ਬੀਬੀ ਕਿਰਨਜੋਤ ਕੌਰ, ਸ. ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ (ਮਹਿਤਾ), ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰੇਸ਼ਮ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਬਾਬਾ ਨਾਗਰ ਸਿੰਘ ਚੱਬੇਵਾਲ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ, ਸ. ਪ੍ਰਤਾਪ ਸਿੰਘ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ. ਪ੍ਰਿਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਣ ਸਾਹਿਬ (ਲੁਧਿਆਣਾ), ਡਾ. ਬਲਕਾਰ ਸਿੰਘ (ਪਟਿਆਲਾ), ਡਾ. ਇੰਦਰਜੀਤ ਸਿੰਘ ਗੋਗੋਆਣੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਪ੍ਰੋ. ਅਮਰਜੀਤ ਸਿੰਘ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਡਾ. ਗੁਰਮੀਤ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ (ਪਟਿਆਲਾ), ਪ੍ਰੋ. ਸਰਬਜੀਤ ਸਿੰਘ ਐਗਰੀਕਲਚਰ ਯੂਨੀਵਰਸਿਟੀ (ਲੁਧਿਆਣਾ), ਡਾ. ਸਰਬਜਿੰਦਰ ਸਿੰਘ (ਲੁਧਿਆਣਾ), ਡਾ. ਹਰਪਾਲ ਸਿੰਘ ਪੰਨੂ ਤੇ ਸ. ਸੁਖਦੇਵ ਸਿੰਘ ਭੌਰ ਦੇ ਨਾਮ ਸ਼ਾਮਲ ਹਨ, ਜਦਕਿ ਸ. ਸਿਮਰਜੀਤ ਸਿੰਘ ਮੀਤ ਸਕੱਤਰ ਇਸ ਦੇ ਕੋ-ਆਰਡੀਨੇਟਰ ਹੋਣਗੇ।


Tags: Sikh Censor Board Sri Akal Takht Sahib Films TV Serials

Edited By

Rahul Singh

Rahul Singh is News Editor at Jagbani.