FacebookTwitterg+Mail

'ਠਗਸ ਆਫ ਹਿੰਦੋਸਤਾਨ' ਦੇ ਸੈੱਟ ਤੋਂ ਕੈਟਰੀਨਾ ਨੇ ਸ਼ੇਅਰ ਕੀਤੀ ਤਸਵੀਰ

thugs of hindostan
15 January, 2018 11:40:43 AM

ਮੁੰਬਈ (ਬਿਊਰੋ)— ਫਿਲਮ 'ਠਗਸ ਆਫ ਹਿੰਦੋਸਤਾਨ' ਦੀ ਸ਼ੂਟਿੰਗ 'ਚ ਬਿਜ਼ੀ ਕੈਟਰੀਨਾ ਕੈਫ ਨੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ 'ਚ ਉਹ ਮਸ਼ਹੂਰ ਕੋਰਿਓਗ੍ਰਾਫਰ ਪ੍ਰਭੂਦੇਵਾ ਅਤੇ ਆਮਿਰ ਖਾਨ ਨਾਲ ਡਾਂਸ ਸਿੱਖਦੀ ਹੋਈ ਨਜ਼ਰ ਆ ਰਹੀ ਹੇ। ਇਹ ਫਿਲਮ ਦੇ ਇਕ ਗੀਤ ਦੀ ਸ਼ੂਟਿੰਗ  ਦੌਰਾਨ ਦੀ ਤਸਵੀਰ ਹੈ। ਫਿਲਮ ਕਾਫੀ ਸਮੇਂ ਤੋਂ ਚਰਚਾ 'ਚ ਹੈ। ਫਿਲਹਾਲ ਫਿਲਮ ਦੀ ਕਹਾਣੀ ਬਾਰੇ ਕੋਈ ਜ਼ਿਆਦਾ ਜਾਣਕਾਰੀ ਅਜੇ ਤੱਕ ਨਹੀਂ ਸਾਹਮਣੇ ਆਈ।
ਦੱਸਣਯੋਗ ਹੈ ਕਿ ਨਿਰਦੇਸ਼ਕ ਵਿਜੇ ਕ੍ਰਿਸ਼ਣਾ ਅਚਾਰਿਆ ਵਲੋਂ ਨਿਰਦੇਸ਼ਿਤ ਫਿਲਮ 'ਠਗਸ ਆਫ ਹਿੰਦੋਸਤਾਨ' 'ਚ ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਅਤੇ ਆਮਿਰ ਖਾਨ ਪਹਿਲੀ ਵਾਰ ਇਕੱਠੇ ਕੰਮ ਕਰਦੇ ਨਜ਼ਰ ਆਉਣਗੇ। ਫਿਲਹਾਲ ਫਿਲਮ ਦੀ ਸ਼ੂਟਿੰਗ 'ਤੇ ਕੰਮ ਚੱਲ ਰਿਹਾ ਹੈ। ਬੀਤੇ ਦਿਨੀਂ ਫਿਲਮ ਦੇ ਸੈੱਟ ਤੋਂ ਆਮਿਰ ਖਾਨ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਸਨ, ਜਿਸ 'ਚ ਆਮਿਰ ਦਾ ਵੱਖਰਾ ਲੁੱਕ ਦੇਖਣ ਨੂੰ ਮਿਲਿਆ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸਨ।


Tags: Aamir Khan Katrina Kaif Amitabh Bachchan Thugs of Hindostan Prabhu Deva Hindi Film

Edited By

Kapil Kumar

Kapil Kumar is News Editor at Jagbani.