FacebookTwitterg+Mail

ਸੰਗੀਤਕਾਰ ਵਿਸ਼ਾਲ ਡਡਲਾਨੀ ਨੂੰ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਰਾਹਤ, ਫਿਰ ਲਟਕੀ ਗ੍ਰਿਫਤਾਰੀ ਦੀ ਤਲਵਾਰ

vishal dadlani told supreme court cannot protect him from arrest
08 September, 2016 08:01:35 AM
ਨਵੀਂ ਦਿੱਲੀ— ਬਾਲੀਵੁੱਡ ਦੇ ਸਿੰਗਰ ਵਿਸ਼ਾਲ ਡਡਲਾਨੀ ਦੇ ਵਿਵਾਦਿਤ ਟਵੀਟ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਸੇ ਵੀ ਤਰ੍ਹਾਂ ਦੀ ਰਾਹਤ ਜਾਂ ਗ੍ਰਿਫਤਾਰੀ 'ਤੇ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਇਸ ਕੇਸ ਵਿਚ ਹਾਈਕੋਰਟ ਜਾਣ। ਡਡਲਾਨੀ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਲਗਾਈ ਸੀ।
ਜ਼ਿਕਰਯੋਗ ਹੈ ਕਿ 26 ਅਗਸਤ ਨੂੰ ਜੈਨ ਮੁਨੀ ਤਰੁਣ ਸਾਗਰ ਵੱਲੋਂ ਹਰਿਆਣਾ ਵਿਧਾਨ ਸਭਾ ਵਿਚ ਭਾਸ਼ਣ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਗਾਇਕ ਅਤੇ ਸੰਗੀਤਕਾਰ ਵਿਸ਼ਾਲ ਡਡਲਾਨੀ ਨੇ ਟਵੀਟ ਕੀਤਾ ਸੀ। ਇਸ ਨੂੰ ਲੈ ਕੇ ਅੰਬਾਲਾ ਛਾਉਣੀ ਦੇ ਪੁਨੀਤ ਅਰੋੜਾ ਨਾਂ ਦੇ ਵਿਅਕਤੀ ਨੇ ਵਿਸ਼ਾਲ ਖਿਲਾਫ ਆਈ. ਪੀ. ਸੀ. ਧਾਰਾ 295, 153, 509 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਸ਼ਿਕਾਇਤਕਰਤਾ ਪੁਨੀਤ ਦਾ ਕਹਿਣਾ ਹੈ ਕਿ ਇਸ ਨਾਲ ਉਸ ਨੂੰ ਕਾਫੀ ਠੇਸ ਪਹੁੰਚੀ ਹੈ।

Tags: ਵਿਸ਼ਾਲਸੁਪਰੀਮ ਕੋਰਟਗ੍ਰਿਫਤਾਰੀVishalSupreme CourtArrest