ਮੁੰਬਈ (ਬਿਊਰੋ)— ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਪਰਮਾਣੂ' ਬੀਤੇ ਦਿਨ ਯਾਨੀ ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ਾਨਦਾਰ ਓਪਨਿੰਗ ਮਿਲੀ ਹੈ। ਜੌਨ ਅਬ੍ਰਾਹਮ ਦੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 4.82 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਇਸ ਫਿਲਮ ਨੂੰ ਕਰੀਬ 1,935 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਪਰਮਾਣੂ ਪਰੀਖਣ 'ਤੇ ਆਧਾਰਿਤ ਇਸ ਫਿਲਮ ਦਾ ਨਿਰਦੇਸ਼ਨ ਅਭਿਸ਼ੇਕ ਸ਼ਰਮਾ ਨੇ ਕੀਤਾ ਹੈ। ਫਿਲਮ 'ਚ ਜੌਨ ਅਬ੍ਰਾਹਮ, ਬੋਮਨ ਈਰਾਨੀ, ਡਾਇਨਾ ਪੇਂਟੀ, ਵਿਕਾਸ ਕੁਮਾਰ, ਅਨੁਜਾ ਸਾਠੇ ਅਤੇ ਦਰਸ਼ਨ ਪਾਂਡੇ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 45 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।