FacebookTwitterg+Mail

Box Office : 'ਪਰਮਾਣੂ' ਦੀ ਦੂਜੇ ਦਿਨ ਦੀ ਕਮਾਈ 'ਚ ਆਇਆ ਉਛਾਲ

parmanu
27 May, 2018 02:29:45 PM

ਮੁੰਬਈ (ਬਿਊਰੋ)— ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਪਰਮਾਣੂ' ਸ਼ੁੱਕਰਵਾਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੂੰ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ਾਨਦਾਰ ਓਪਨਿੰਗ ਮਿਲੀ ਹੈ। ਜੌਨ ਅਬ੍ਰਾਹਮ ਦੀ ਇਸ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 4.82 ਕਰੋੜ ਦੀ ਕਮਾਈ ਕਰ ਲਈ ਹੈ। ਉੱਥੇ ਹੀ ਫਿਲਮ ਦੀ ਦੂਜੇ ਦਿਨ ਦੀ ਕਮਾਈ 'ਚ 58.51% ਉਛਾਲ ਦੇਖਣ ਨੂੰ ਮਿਲਿਆ ਹੈ। ਫਿਲਮ ਨੇ ਦੂਜੇ ਦਿਨ ਸ਼ਨੀਵਾਰ 7.64 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 2 ਦਿਨਾਂ 'ਚ 12.46 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਇਸ ਫਿਲਮ ਨੂੰ ਕਰੀਬ 1,935 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਪਰਮਾਣੂ ਪਰੀਖਣ 'ਤੇ ਆਧਾਰਿਤ ਇਸ ਫਿਲਮ ਦਾ ਨਿਰਦੇਸ਼ਨ ਅਭਿਸ਼ੇਕ ਸ਼ਰਮਾ ਨੇ ਕੀਤਾ ਹੈ। ਫਿਲਮ 'ਚ ਜੌਨ ਅਬ੍ਰਾਹਮ, ਬੋਮਨ ਈਰਾਨੀ, ਡਾਇਨਾ ਪੇਂਟੀ, ਵਿਕਾਸ ਕੁਮਾਰ, ਅਨੁਜਾ ਸਾਠੇ ਅਤੇ ਦਰਸ਼ਨ ਪਾਂਡੇ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 45 ਕਰੋੜ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: John Abraham Diana Penty Boman Irani Parmanu Box Office Hindi Film

Edited By

Kapil Kumar

Kapil Kumar is News Editor at Jagbani.