FacebookTwitterg+Mail

Box Office : ਜਲਦ ਹੀ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਵੇਗੀ 'ਰਾਜ਼ੀ'

raazi
26 May, 2018 06:32:34 PM

ਮੁੰਬਈ (ਬਿਊਰੋ)— ਆਲੀਆ ਭੱਟ ਅਤੇ ਵਿੱਕੀ ਕੌਸ਼ਲ ਸਟਾਰਰ ਫਿਲਮ 'ਰਾਜ਼ੀ' ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਕਾਫੀ ਹੁੰਗਾਰਾ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ 56.59 ਕਰੋੜ, ਦੂਜੇ ਹਫਤੇ 35.04 ਕਰੋੜ ਅਤੇ ਤੀਜੇ ਹਫਤੇ ਦੇ ਪਹਿਲੇ ਦਿਨ ਸ਼ੁਕਰਵਾਰ 2.25 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 15 ਦਿਨਾਂ 'ਚ 93.88 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਇਸ ਹਿਸਾਬ ਨਾਲ ਇਹ ਫਿਲਮ ਜਲਦ ਹੀ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ ਹੈ। ਟਰੈਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਫਿਲਮ ਦੀ ਕਮਾਈ ਦੇ ਅੰਕੜੇ ਸ਼ੇਅਰ ਕੀਤੇ ਹਨ।

ਦੱਸਣਯੋਗ ਹੈ ਕਿ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਰਾਜ਼ੀ' ਲੇਖਕ ਹਰਿੰਦਰ ਸਿੱਕਾ ਦੇ ਮਸ਼ਹੂਰ ਨਾਵਲ 'ਕਾਲਿੰਗ ਸਹਿਮਤ' 'ਤੇ ਆਧਾਰਿਤ ਹੈ। ਫਿਲਮ 'ਚ ਆਲੀਆ ਅਤੇ ਵਿੱਕੀ ਕੋਸ਼ਲ ਤੋਂ ਇਲਾਵਾ ਰਜਿਤ ਕਪੂਰ, ਜੈਦੀਪ ਅਮਲਾਵਤ, ਸੋਨੀ ਰਾਜ਼ਦਾਨ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਸ ਫਿਲਮ ਨੂੰ 2,000 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Alia Bhatt Vicky Kaushal Meghna Gulzar Raazi Box Office Hindi Film

Edited By

Kapil Kumar

Kapil Kumar is News Editor at Jagbani.