FacebookTwitterg+Mail

'ਰਾਜ਼ੀ' ਨੇ ਤੀਜੇ ਹਫਤੇ ਦਰਜ ਕੀਤੇ ਹੈਰਾਨ ਕਰਨ ਵਾਲੇ ਅੰਕੜੇ, ਜਾਣੋ ਕਲੈਕਸ਼ਨ

raazi
27 May, 2018 07:19:48 PM

ਮੁੰਬਈ (ਬਿਊਰੋ)— ਆਲੀਆ ਭੱਟ ਅਤੇ ਵਿੱਕੀ ਕੌਸ਼ਲ ਸਟਾਰਰ ਫਿਲਮ 'ਰਾਜ਼ੀ' ਦੀ ਬਾਕਸ ਆਫਿਸ 'ਤੇ ਤੇਜ਼ ਰਫਤਾਰ ਤੀਜੇ ਹਫਤੇ ਵੀ ਜਾਰੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ 56.59 ਕਰੋੜ, ਦੂਜੇ ਹਫਤੇ 35.04 ਕਰੋੜ ਅਤੇ ਤੀਜੇ ਹਫਤੇ ਦੇ ਪਹਿਲੇ ਦਿਨ ਸ਼ੁਕਰਵਾਰ 2.25 ਕਰੋੜ, ਸ਼ਨੀਵਾਰ ਕਰੋੜ 4.20 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 16 ਦਿਨਾਂ 'ਚ 98.08 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਜੇਕਰ ਟਰੈਂਡ ਐਨਾਲਿਸਟ ਤਰਣ ਆਦਰਸ਼ ਦੇ ਟਵੀਟ ਬਾਰੇ ਗੱਲ ਕੀਤੀ ਜਾਵੇ ਤਾਂ ਫਿਲਮ ਨੇ ਤੀਜੇ ਸ਼ਨੀਵਾਰ 4.20 ਕਰੋੜ ਦਾ ਕਾਰੋਬਾਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਕਰਨ ਜੌਹਰ ਨੇ ਟਵੀਟ 'ਚ ਦੱਸਿਆ ਹੈ ਕਿ ਆਲੀਆ ਭੱਟ ਦੀ 'ਰਾਜ਼ੀ' ਅੱਜ 100 ਕਰੋੜ ਦਾ ਕਾਰੋਬਾਰ ਪੂਰਾ ਕਰ ਲਵੇਗੀ ਅਤੇ ਬਲਾਕਬਸਟਰ ਫਿਲਮਾਂ ਦੀ ਲਿਸਟ 'ਚ ਆਪਣੀ ਜਗ੍ਹਾ ਆਸਾਨੀ ਨਾਲ ਬਣਾ ਲਵੇਗੀ। ਉੱਥੇ ਹੀ ਇਹ ਫਿਲਮ ਜਲਦ ਹੀ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਵਾਲੀ ਹੈ।

ਦੱਸਣਯੋਗ ਹੈ ਕਿ ਮੇਘਨਾ ਗੁਲਜ਼ਾਰ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਰਾਜ਼ੀ' ਲੇਖਕ ਹਰਿੰਦਰ ਸਿੱਕਾ ਦੇ ਮਸ਼ਹੂਰ ਨਾਵਲ 'ਕਾਲਿੰਗ ਸਹਿਮਤ' 'ਤੇ ਆਧਾਰਿਤ ਹੈ। ਫਿਲਮ 'ਚ ਆਲੀਆ ਅਤੇ ਵਿੱਕੀ ਕੋਸ਼ਲ ਤੋਂ ਇਲਾਵਾ ਰਜਿਤ ਕਪੂਰ, ਜੈਦੀਪ ਅਮਲਾਵਤ, ਸੋਨੀ ਰਾਜ਼ਦਾਨ ਵਰਗੇ ਕਲਾਕਾਰ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਇਸ ਫਿਲਮ ਨੂੰ 2,000 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Alia Bhatt Vicky Kaushal Meghna Gulzar Raazi Box Office Hindi Film

Edited By

Kapil Kumar

Kapil Kumar is News Editor at Jagbani.