ਜਲੰਧਰ— 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਸਾਬ੍ਹ ਬਹਾਦਰ' ਦਾ ਟਾਈਟਲ ਟਰੈਕ ਰਿਲੀਜ਼ ਹੋ ਗਿਆ ਹੈ। ਗੀਤ 'ਚ ਐਮੀ ਵਿਰਕ ਦਾ ਰੋਅਬ ਸਾਫ ਦੇਖਣ ਨੂੰ ਮਿਲ ਰਿਹਾ ਹੈ। 'ਸਾਬ੍ਹ ਬਹਾਦਰ' ਦਾ ਟਾਈਟਲ ਟਰੈਕ ਨਛੱਤਰ ਗਿੱਲ ਨੇ ਗਾਇਆ ਹੈ। ਇਸ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ, ਜਦਕਿ ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ 'ਸਾਬ੍ਹ ਬਹਾਦਰ' ਫਿਲਮ 'ਚ ਐਮੀ ਵਿਰਕ ਤੋਂ ਇਲਾਵਾ ਜਸਵਿੰਦਰ ਭੱਲਾ, ਪ੍ਰੀਤ ਕਮਲ, ਰਾਣਾ ਰਣਬੀਰ, ਸੀਮਾ ਕੌਸ਼ਲ ਤੇ ਹੋਬੀ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਪੂਰੀ ਤਰ੍ਹਾਂ ਨਾਲ ਸਸਪੈਂਸ ਭਰਪੂਰ ਹੈ, ਜਿਸ ਦਾ ਨਿਰਦੇਸ਼ਨ ਅੰਮ੍ਰਿਤ ਰਾਜ ਚੱਢਾ ਨੇ ਕੀਤਾ ਹੈ।