FacebookTwitterg+Mail

Pics : ਪੁਲ 'ਤੇ ਪਤੀ ਨਾਲ ਮਸਤੀ ਕਰਦੀ ਨਜ਼ਰ ਆਈ 'ਯੇ ਹੈ ਮੁਹੱਬਤੇ' ਦੀ ਸ਼ਗੁਨ

    1/6
18 May, 2017 02:13:14 PM

ਮੁੰਬਈ— ਟੀ. ਵੀ. ਦੀ ਮਸ਼ਹੂਰ ਅਭਿਨੇਤਰੀ ਅਨੀਤਾ ਹੰਸਨਦਾਨੀ ਇਨ੍ਹੀਂ ਦਿਨੀਂ ਆਪਣੇ ਪਤੀ ਰੋਹਿਤ ਰੈਡੀ ਨਾਲ ਛੁਟੀਆਂ ਮਨਾ ਰਹੀ ਹੈ। ਹਾਲ ਹੀ 'ਚ ਅਨੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪਤੀ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੋਵੇਂ ਕਾਫੀ ਮਸਤੀ ਕਰਦੇ ਨਜ਼ਰ ਆ ਰਹੇ ਹਨ। ਰੋਹਿਤ ਰੈਡੀ ਨੇ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ''ਫਾਇਨਲੀ ਮਿਨੀ ਹਾਲੀਡੇਅ'। ਇਨ੍ਹਾਂ ਤਸਵੀਰਾਂ 'ਚ ਅਨੀਤਾ ਪੁਲ 'ਚ ਆਪਣੇ ਪਤੀ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਅਨੀਤਾ ਦਾ ਹੌਟ ਅੰਦਾਜ਼ ਵੀ ਦਿਖਾਈ ਦੇ ਰਿਹਾ ਹੈ।

ਜ਼ਿਕਰਯੋਗ ਹੈ ਕਿ ਸਟਾਰ ਪਲਸ ਦੇ ਮਸ਼ਹੂਰ ਸ਼ੋਅ 'ਯੇ ਹੈ ਮੁਹੱਬਤੇ' 'ਚ ਸ਼ਗੁਨ ਦਾ ਕਿਰਦਾਰ ਨਿਭਾਉਣ ਵਾਲੀ ਅਨੀਤਾ ਹੰਸਨਦਾਨੀ ਅਕਸਰ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਅਨੀਤਾ ਨੂੰ ਇਸ ਸ਼ੋਅ 'ਚ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਸ ਤੋਂ ਇਲਾਵਾ ਅਨੀਤਾ ਅਤੇ ਰੋਹਿਤ ਕਾਫੀ ਸਾਲ ਪਹਿਲਾਂ ਵਿਆਹ ਦੇ ਬੰਧਨ 'ਚ ਬੰਧ ਗਏ ਸਨ।


Tags: Anita Hassanandani Pool Rohit Reddy Holiday Ye Hai Mohabbatein ਅਨੀਤਾ ਹੰਸਨਦਾਨੀ ਯੇ ਹੈ ਮੁਹੱਬਤੇ