FacebookTwitterg+Mail

ਕਬੂਤਰਬਾਜ਼ੀ ਕੇਸ : ਦੋ ਸਾਲ ਦੀ ਸਜ਼ਾ ਤੋਂ ਬਾਅਦ ਦਲੇਰ ਮਹਿੰਦੀ ਨੂੰ ਮਿਲੀ ਜ਼ਮਾਨਤ

daler mehndi gets bail in human trafficking case
16 March, 2018 02:38:39 PM

ਸਨੌਰ (ਬਰਜਿੰਦਰ)— ਕਬੂਤਰਬਾਜ਼ੀ ਮਾਮਲੇ 'ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 15 ਸਾਲ ਪੁਰਾਣੇ ਇਸ ਕੇਸ 'ਚ ਅੱਜ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਹੈ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ ਤੇ ਹੁਣ ਉਹ ਹਾਈਕੋਰਟ 'ਚ ਅਪੀਲ ਕਰਨਗੇ।
ਇਸ ਮਾਮਲੇ 'ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਸਾਲ 2003 'ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ 'ਤੇ ਦਲੇਰ ਮਹਿੰਦੀ ਖਿਲਾਫ ਕਬੂਤਰਬਾਜ਼ੀ ਦਾ ਮਾਮਲਾ ਦਰਜ ਕੀਤਾ ਸੀ।


Tags: Daler Mehndi Human Trafficking Police Case Court

Edited By

Rahul Singh

Rahul Singh is News Editor at Jagbani.