FacebookTwitterg+Mail

ਪਰਮੀਸ਼ ਵਰਮਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਨਵਾਂ ਮੋੜ, ਫੇਸਬੁੱਕ ਕੁਨੈਕਸ਼ਨ ਆਇਆ ਸਾਹਮਣੇ

parmish verma  facebook  gangster
21 April, 2018 06:02:15 PM

ਮੋਹਾਲੀ (ਕੁਲਦੀਪ ਸਿੰਘ) : ਬੀਤੇ ਦਿਨੀਂ ਮਸ਼ਹੂਰ ਵੀਡੀਓ ਡਾਇਰੈਕਟਰ, ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ 'ਤੇ ਕਾਤਲਾਨਾ ਹਮਲਾ ਕਰਨ ਦੀ ਫੇਸਬੁੱਕ 'ਤੇ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦੀ ਫੇਸਬੁਕ ਆਈ. ਡੀ. 'ਤੇ ਸਟੇਟਸ ਅਪਲੋਡ ਕਰਨ ਵਾਲੇ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਨਿਵਾਸੀ ਪਿੰਡ ਸੁਲਤਾਨ ਵਾਲਾ ਜ਼ਿਲਾ ਫਿਰੋਜ਼ਪੁਰ ਦੇ ਰੂਪ ਵਿਚ ਹੋਈ।
Punjabi Bollywood Tadka
ਏ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਦੋਸ਼ੀ ਕੁਲਦੀਪ ਸਿੰਘ ਪੰਜਾਬ ਵਿਚ ਸਰਗਰਮ ਖਤਰਨਾਕ ਗੈਂਗਸਟਰਾਂ ਦੀ ਫੇਸਬੁੱਕ ਆਈ. ਡੀ., ਮੋਬਾਇਲ ਫੋਨ ਅਤੇ ਲੈਪਟਾਪ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਵਿਚ ਅਮੀਰ ਲੋਕਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਤੋਂ ਫਿਰੌਤੀਆਂ ਦੀ ਮੰਗ ਕਰਦਾ ਸੀ।
Punjabi Bollywood Tadka
ਦੱਸਣਯੋਗ ਹੈ ਕਿ 13 ਅਪ੍ਰੈਲ ਦੀ ਦੇਰ ਰਾਤ ਪਰਮੀਸ਼ ਵਰਮਾ 'ਤੇ ਗੈਂਗਸਟਰਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਸੀ ਜਦੋਂ ਉਹ ਪ੍ਰੋਗਰਾਮ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਸੈਕਟਰ-91 ਵਿਚ ਉਨ੍ਹਾਂ 'ਤੇ ਗੈਂਗਸਟਰਾਂ ਵਲੋਂ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਪਰਮੀਸ਼ ਵਰਮਾ ਅਤੇ ਉਨ੍ਹਾਂ ਦਾ ਦੋਸਤ ਜ਼ਖਮੀ ਹੋ ਗਿਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਉਰਫ ਬਾਬਾ ਨੇ ਆਪਣੇ ਫੇਸਬੁੱਕ ਪੇਜ 'ਤੇ ਲਈ ਸੀ। ਫਿਲਹਾਲ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਕੁਲਦੀਪ ਸਿੰਘ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।


Tags: ਪਰਮੀਸ਼ ਵਰਮਾ ਫੇਸਬੁੱਕ ਗੈਂਗਸਟਰ Parmish Verma Facebook Gangster

Edited By

Gurminder Singh

Gurminder Singh is News Editor at Jagbani.