FacebookTwitterg+Mail

ਜਦੋਂ ਪੰਜਾਬੀ ਗਾਇਕ ਮੀਕਾ ਦੇ ਕੀਰਤਨ ਨੇ ਪਾ'ਤਾ ਪੰਗਾ...

punjabi singer mika singh
08 January, 2018 01:08:06 PM

ਅੰਮ੍ਰਿਤਸਰ : ਮੁੰਬਈ 'ਚ ਇਕ ਸਿੱਖ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ 'ਤੇ ਕਰਾਏ ਗਏ ਸਮਾਗਮ ਦੌਰਾਨ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਕੀਤੇ ਕੀਰਤਨ ਦਾ ਮਾਮਲਾ ਭਖ ਗਿਆ ਹੈ। ਇਸ ਸਮਾਗਮ 'ਚ ਤਿੰਨ ਤਖਤਾਂ ਦੇ ਜੱਥੇਦਾਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਧਿਕਾਰੀ ਵੀ ਹਾਜ਼ਰ  ਸਨ। ਵਿਰੋਧ ਕਰ ਰਹੀਆਂ ਸਿੱਖ ਧਿਰਾਂ ਦਾ ਕਹਿਣਾ ਹੈ ਕਿ ਗੁਰੂ ਗਰੰਥ ਸਾਹਿਬ ਜੀ ਦੀ ਹਾਜ਼ਰੀ 'ਚ ਪਤਿਤ ਪੰਜਾਬੀ ਗਾਇਕ ਵਲੋਂ ਕੀਰਤਨ ਕਰਵਾ ਕੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। ਸਿੱਖ ਧਿਰਾਂ ਨੇ ਮੰਗ ਕੀਤੀ ਹੈ ਕਿ ਜੱਥੇਦਾਰ ਇਸ ਉਲੰਘਣਾ ਲਈ ਸਿੱਖ ਕੌਮ ਕੋਲੋਂ ਮੁਆਫੀ ਮੰਗਣ। ਇਸ ਸਬੰਧੀ ਸੋਸ਼ਲ ਮੀਡੀਆ 'ਤੇ ਸਿੱਖ ਧਾਰਮਿਕ ਆਗੂਆਂ ਦੀ ਆਲੋਚਨਾ ਹੋ ਰਹੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਬੀਤੇ ਦਿਨ ਹੋਏ ਸਮਾਗਮ 'ਚ ਸਿੱਖ ਰਹਿਤ ਮਰਿਆਦਾ ਅਤੇ ਸਿਧਾਂਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਇਸ ਸਮਾਗਮ ਦਾ ਸਿੱਧ ਪ੍ਰਸਾਰਣ ਵੀ ਇਕ ਟੀ. ਵੀ. ਚੈਨਲ 'ਤੇ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ 'ਚ ਧਾਰਮਿਕ ਆਗੂਆਂ ਦੀ ਹਾਜ਼ਰੀ 'ਚ ਜਿੱਥੇ ਗੁਰੂ ਗਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ, ਉੱਥੇ ਹੀ ਇਕ ਪਤਿਤ ਸਿੱਖ ਗਾਇਕ ਮੀਕਾ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਤਿਤ ਸਿੱਖ ਨੂੰ ਸਿਰੋਪਾਓ ਵੀ ਦਿੱਤਾ ਗਿਆ ਅਤੇ ਫਿਲਮੀ ਕਲਾਕਾਰਾਂ ਦਾ ਵੀ ਸਨਮਾਨ ਕੀਤਾ ਗਿਆ ਹੈ, ਜੋ ਕਿ ਗੁਰ ਮਰਿਆਦਾ ਦੀ ਉਲੰਘਣਾ ਹੈ।


Tags: ਮੀਕਾ ਸਿੰਘਕੀਰਤਨ Mika singh Kirtan