FacebookTwitterg+Mail

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਮਿਰ ਖਾਨ (ਵੀਡੀਓ)

30 November, 2019 06:20:49 PM

ਜਲੰਧਰ/ਅੰਮ੍ਰਿਤਸਰ (ਸੁਮਿਤ ਖੰਨਾ) — ਬਾਲੀਵੁੱਡ ਦੇ ਸੁਪਰਸਟਾਰ ਆਮਿਰ ਖਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਉਹ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਵੀ ਗਏ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਵੀ ਕੀਤੀ। ਆਮਿਰ ਖਾਨ ਨੇ ਤੀਜੀ ਵਾਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਪਹੁੰਚੇ। ਇਸ ਤੋਂ ਇਲਾਵਾ ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਵੀ ਕੀਤਾ।

ਦੱਸ ਦਈਏ ਕਿ ਆਮਿਰ ਖਾਨ ਇਨ੍ਹੀਂ ਦਿਨੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਆਪਣੀ ਆਉਣ ਵਾਲੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫਿਲਮ 'ਚ ਆਮਿਰ ਖਾਨ ਇਕ ਨੇਕ ਦਿਲ ਸਿੱਖ ਵਿਅਕਤੀ ਦਾ ਕਿਰਦਾਰ ਨਿਭਾ ਰਹੇ ਹਨ। ਉਹ ਵੀ ਇਸ ਕਿਰਦਾਰ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਆਮਿਰ ਖਾਨ ਰੂਪਨਗਰ ਨੇੜਲੇ ਨੂਰਪੁਰ ਬੇਦੀ ਖੇਤਰ 'ਚ ਫਿਲਮ ਦੀ ਸ਼ੂਟਿੰਗ ਲਈ ਪਹੁੰਚੇ ਸਨ। ਇਸ ਦੌਰਾਨ ਆਮਿਰ ਖਾਨ ਫਿਲਮ ਦੀ ਸਟਾਰ ਕਾਸਟ ਨਾਲ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਨਤਮਸਤਕ ਹੋਏ। ਉਹ ਇੱਥੇ ਪਿੰਡ ਗੜ੍ਹਡੋਲੀਆ (ਰੋਪੜ) ਸਤਲੁਜ ਦਰਿਆ ਦੇ ਕਿਨਾਰੇ ਕੋਲ 'ਲਾਲ ਸਿੰਘ ਚੱਢਾ' ਦੀ ਸ਼ੂਟਿੰਗ ਕਰਨ ਲਈ ਪਹੁੰਚੇ ਸਨ।


Tags: Aamir KhanAmritsarHarmandir SahibLal Singh ChaddhaShottingBollywood Celebrity

About The Author

sunita

sunita is content editor at Punjab Kesari