FacebookTwitterg+Mail

ਬਾਕਸ ਆਫਿਸ 'ਤੇ ਅਸਫਲ ਰਹੀ 'ਅਯਾਰੀ', ਜਾਣੋ ਕਲੈਕਸ਼ਨ

aiyaary
23 February, 2018 06:43:10 PM

ਮੁੰਬਈ (ਬਿਊਰੋ)— ਨਿਰਦੇਸ਼ਕ ਨੀਰਜ਼ ਪਾਂਡੇ ਦੇ ਨਿਰਦੇਸ਼ਨ 'ਚ ਬਣੀ 'ਅਯਾਰੀ' ਪਿੱਛਲੇ ਹਫਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਬਾਕਸ ਆਫਿਸ 'ਤੇ ਪ੍ਰਸ਼ੰਸਕਾਂ ਵਲੋਂ ਖਾਸ ਹੁੰਗਾਰਾ ਨਹੀਂ ਮਿਲ ਰਿਹਾ ਹੈ। ਫਿਲਮ ਕਮਾਈ ਦੇ ਮਾਮਲ 'ਚ ਭਾਰਤੀ ਬਾਕਸ ਆਫਿਸ 'ਤੇ ਅਸਫਲ ਸਾਬਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਪਹਿਲੇ ਦਿਨ ਸ਼ੁਕਰਵਾਰ 3.36 ਕਰੋੜ, ਸ਼ਨੀਵਾਰ 4.05 ਕਰੋੜ, ਐਤਵਾਰ 4.35 ਕਰੋੜ, ਸੋਮਵਾਰ 1.43 ਕਰੋੜ, ਮੰਗਲਵਾਰ 1.10 ਕਰੋੜ, ਬੁੱਧਵਾਰ 97 ਲੱਖ, ਵੀਰਵਾਰ 88 ਲੱਖ ਦੀ ਕਮਾਈ ਕਰ ਚੁੱਕੀ ਹੈ। ਫਿਲਮ ਨੇ ਕੁੱਲ ਮਿਲਾ ਕੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਹਫਤੇ 'ਚ 16.14 ਕਰੋੜ ਦਾ ਕਾਰੋਬਾਰ ਕਰ ਲਿਆ ਹੈ, ਉੱਥੇ ਹੀ ਵਿਦੇਸ਼ਾਂ 'ਚ ਫਿਲਮ ਨੇ ਕਰੀਬ 7.77 ਕਰੋੜ ਦਾ ਕਾਰੋਬਾਰ ਕੀਤਾ ਹੈ। ਫਿਲਮ ਦੀ ਕਮਾਈ ਬਾਰੇ ਜਾਣਕਾਰੀ ਟਰੇਂਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਦਿੱਤੀ ਹੈ।

ਦੱਸਣਯੋਗ ਹੈ ਕਿ 'ਅਯਾਰੀ' 'ਚ ਸਿਧਾਰਥ ਮਲਹੋਤਰਾ, ਮਨੋਜ ਵਾਜਪਾਈ, ਰਕੁਲ ਪ੍ਰੀਤ ਸਿੰਘ, ਅਨੁਪਮ ਖੇਰ, ਪੂਜਾ ਚੋਪੜਾ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜ਼ਟ ਕਰੀਬ 65 ਕਰੋੜ ਦੱਸਿਆ ਜਾ ਰਿਹਾ ਹੈ, ਜਿਸ 'ਚ ਪ੍ਰੋਡਕਸ਼ਨ ਕਾਸਅ 50 ਕਰੋੜ ਅਤੇ 15 ਕਰੋੜ ਪ੍ਰਮੋਸ਼ਨ ਕਾਸਟ ਹੈ। ਇਸ ਤੋਂ ਇਲਾਵਾ ਹੁਣ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਬਿਜ਼ਨੈੱਸ ਕਰੇਗੀ।


Tags: Sidharth Malhotra Manoj Bajpayee Rakul Preet Singh Aiyaary Box Office Hindi Film

Edited By

Kapil Kumar

Kapil Kumar is News Editor at Jagbani.