ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਹਾਲ ਹੀ 'ਚ ਆਪਣੇ ਇੰਸਟਾ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਆਲੀਆ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਕ ਅਤੇ ਗ੍ਰੀਨ ਕਲਰ ਦੀ ਸਾੜ੍ਹੀ ਪਹਿਨੀ ਹੋਈ ਹੈ। ਵੱਖਰੇ-ਵੱਖਰੇ ਪੋਜ 'ਚ ਆਲੀਆ ਦੀ ਗਲੈਮਰਸ ਅਦਾਵਾਂ ਦੇਖ ਹਰ ਕੋਈ ਮਦਹੋਸ਼ ਹੋ ਜਾਵੇਗਾ। ਆਲੀਆਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੰਮ ਦੀ ਗੱਲ ਕਰੀਏ ਤਾਂ ਅੱਜ ਆਲੀਆ ਦੀ ਫਿਲਮ 'ਕਲੰਕ' ਰਿਲੀਜ਼ ਹੋ ਚੁੱਕੀ ਹੈ। ਫਿਲਮ 'ਚ ਆਲੀਆ ਤੋਂ ਇਲਾਵਾ ਸੋਨਾਕਸ਼ੀ ਸਿਨਹਾ, ਮਾਧੁਰੀ ਦੀਕਸ਼ਿਤ, ਵਰੁਣ ਧਵਨ, ਸੰਜੈ ਦੱਤ ਅਤੇ ਆਦਿਤਿਆ ਰਾਏ ਕਪੂਰ ਲੀਡ ਰੋਲ 'ਚ ਹਨ।