ਮੁੰਬਈ— ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਦਰਸਅਲ ਆਲੀਆ ਦੀ ਇਹ ਤਸਵੀਰ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਕੈਪਚਰ ਕੀਤੀ ਹੈ। ਹਾਲ ਹੀ 'ਚ ਰਤਨਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਲੀਆ ਦੀ ਇਹ ਤਸਵੀਰ ਸ਼ੇਅਰ ਕੀਤੀ ਹੈ। ਜਿਸ 'ਚ ਆਲੀਆ ਦਾ ਇਕ ਅਨੋਖਾ ਲੁਕ ਦੇਖਣ ਨੂੰ ਮਿਲ ਰਿਹਾ ਹੈ। ਇਸ ਤਸਵੀਰ 'ਚ ਆਲੀਆ ਟੋਪਲੈੱਸ ਨਜ਼ਰ ਆ ਰਹੀ ਹੈ। ਤਸਵੀਰ 'ਚ ਆਲੀਆ ਦਾ ਹੌਟ ਅਵਤਾਰ ਨਜ਼ਰ ਆ ਰਿਹਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਰਤਨਾਨੀ ਨੇ ਲਿਖਿਆ, 'Love the 'Cattitude'।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਲੀਆ ਆਪਣੀ ਬਿੱਲੀ ਨਾਲ ਕਾਫੀ ਤਸਵੀਰਾਂ 'ਚ ਨਜ਼ਰ ਆ ਚੁੱਕੀ ਹੈ। ਆਲੀਆ ਅਕਸਰ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਬੀਤੇ ਦਿਨੀਂ ਰਿਲੀਜ਼ ਹੋਈ ਫਿਲਮ 'ਬਦਰੀਨਾਥ ਕੀ ਦੁਲਹਨੀਆ' 'ਚ ਆਲੀਆ ਦੇ ਕਿਰਦਾਰ ਨੂੰ ਬਹੁਤ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਫਿਲਮ 'ਉੜਤਾ ਪੰਜਾਬ' 'ਚ ਆਲੀਆ ਨੇ ਇਕ ਚੁਣੌਤੀ ਵਾਲੀ ਭੂਮਿਕਾ 'ਚ ਨਜ਼ਰ ਆ ਚੁੱਕੀ ਹੈ।