ਮੁੰਬਈ (ਬਿਊਰੋ)— ਇਨ੍ਹੀਂ ਦਿਨੀਂ ਆਲੀਆ ਭੱਟ ਤੇ ਰਣਬੀਰ ਕਪੂਰ ਅਫੇਅਰ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਆਲੀਆ ਭੱਟ ਨੂੰ ਮੁੰਬਈ ਏਅਰਪੋਰਟ 'ਤੇ ਨਜ਼ਰ ਆਈ। ਇਸ ਦੌਰਾਨ ਉਸ ਨੇ ਬਲੈਕ ਪੈਂਟ, ਵ੍ਹਾਈਟ ਸ਼ਰਟ ਦੇ ਉਪਰ ਰੈੱਡ ਕਲਰ ਦੀ ਅੱਪਰ ਪਾਇਆ ਸੀ।
ਇਸ ਦੇ ਨਾਲ ਹੀ ਉਸ ਨੇ ਬਲੈਕ ਕਲਰ ਦੀਆਂ ਗੋਗਲਸ ਲਾਈਆਂ ਸਨ, ਜੋ ਉਸ ਦੀ ਲੁੱਕ ਨੂੰ ਬੇਹੱਦ ਸਟਾਈਲਿਸ਼ ਬਣਾ ਰਹੀਆਂ ਸਨ। ਦੱਸ ਦੇਈਏ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ 'ਚ ਬਿਜ਼ੀ ਹਨ।
ਖਬਰਾਂ ਦੀ ਮੰਨੀਏ ਤਾਂ ਦੋਹਾਂ ਵਿਚਕਾਰ ਅਫੇਅਰ ਚੱਲ ਰਿਹਾ ਹੈ। ਰਣਬੀਰ ਇਸ ਬਾਰੇ ਕਈ ਵਾਰ ਖੁੱਲ੍ਹ ਕੇ ਬੋਲ ਚੁੱਕੇ ਹਨ ਪਰ ਆਲੀਆ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਜ਼ਿਆਦਾ ਗੱਲਾਂ ਕਰਨੀਆਂ ਪਸੰਦ ਨਹੀਂ ਕਰਦੀ।
ਇਸ ਦੌਰਾਨ ਪਿਛਲੇ ਕਈ ਦਿਨਾਂ ਤੋਂ ਉਸ ਦੀਆਂ ਇੰਸਟਾਗ੍ਰਾਮ ਤਸਵੀਰਾਂ ਰਣਬੀਰ ਕਪੂਰ ਹੀ ਕਲਿੱਕ ਕਰ ਰਹੇ ਹਨ। ਹਾਲ ਹੀ 'ਚ ਇਕ ਵਾਰ ਆਲੀਆ ਨੇ ਰਣਬੀਰ ਵਲੋਂ ਕਲਿੱਕ ਕੀਤੀ ਤਸਵੀਰ ਸ਼ੇਅਰ ਕੀਤੀ ਸੀ।
ਦੱਸਣਯੋਗ ਹੈ ਕਿ ਦੋਵੇਂ ਆਯਾਨ ਮੁਖਰਜੀ ਦੀ ਫਿਲਮ 'ਬ੍ਰਹਮਾਸਤਰ' ਦੀ ਸ਼ੂਟਿੰਗ ਕਰ ਰਹੇ ਹਨ। ਕੁਝ ਸਮੇਂ ਪਹਿਲਾਂ ਦੋਹਾਂ ਨੇ ਫਿਲਮ ਦੇ ਸ਼ੈਡਿਊਲ ਦੀ ਸ਼ੂਟਿੰਗ ਬੁਲਗਾਰੀਆ 'ਚ ਪੂਰੀ ਕੀਤੀ ਹੈ।
ਇਸ ਫਿਲਮ 'ਚ ਅਮਿਤਾਭ ਬੱਚਨ ਅਤੇ ਡਿੰਪਲ ਕਪਾੜੀਆ ਅਹਿਮ ਭੂਮਿਕਾ 'ਚ ਹਨ। ਇਸ ਤੋਂ ਇਲਾਵਾ ਇਹ ਫਿਲਮ 2019 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।