ਜਲੰਧਰ (ਬਿਊਰੋ) — 'ਗੱਲ ਕਰ ਕੇ ਵੇਖੀ' ਤੇ 'ਅਣਖੀ' ਵਰਗੇ ਗੀਤਾਂ ਨਾਲ ਦਰਸ਼ਕਾਂ ਦੇ ਦਿਲ ਟੁੰਬਣ ਵਾਲੇ ਪੰਜਾਬੀ ਗਾਇਕ ਅਮਰ ਸਹਿੰਬੀ ਮੁੜ ਦਰਸ਼ਕਾਂ ਦੀ ਕਚਿਹਰੀ 'ਚ ਦਸਤਕ ਦੇਣ ਜਾ ਰਹੇ ਹਨ। ਜੀ ਹਾਂ, ਅਮਰ ਸਹਿੰਬੀ ਆਪਣੇ ਨਵੇਂ ਗੀਤ 'Rumte Rajai' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਰਹੇ ਹਨ। ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਅਮਰ ਸਹਿੰਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਗੀਤ ਦਾ ਪੋਸਟਰ ਸ਼ੇਅਰ ਕਰਦਿਆ ਉਨ੍ਹਾਂ ਨੇ ਦੱਸਿਆ ਹੈ ਕਿ ਇਹ ਗੀਤ 31 ਜਨਵਰੀ ਨੂੰ 10 ਵਜੇ ਰਿਲੀਜ਼ ਹੋਣ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅਮਰ ਸਹਿੰਬੀ ਦੇ ਇਸ ਗੀਤ ਦੇ ਬੋਲ ਸਿਮਰ ਦੋਰਾਹਾ ਵਲੋਂ ਲਿਖੇ ਗਏ ਹਨ ਅਤੇ ਗੀਤ ਦਾ ਮਿਊਜ਼ਿਕ ਦੇਸੀ ਕਰਿਊ ਵਲੋਂ ਤਿਆਰ ਕੀਤਾ ਜਾ ਰਿਹਾ ਹੈ। ਅਮਰ ਸਹਿੰਬੀ ਦੇ ਇਸ ਗੀਤ ਦੀ ਵੀਡੀਓ ਫੈਰਮ ਸਿੰਘ ਵਲੋਂ ਤਿਆਰ ਕੀਤੀ ਜਾ ਰਹੀ ਹੈ, ਜਿਸ ਨੂੰ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰ ਸਹਿੰਬੀ ਦਾ ਗੀਤ 'ਗੱਲ ਕਰ ਕੇ ਵੇਖੀ' ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਿਆਰ ਮਿਲਿਆ ਸੀ। ਉਨ੍ਹਾਂ ਦੇ ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।