ਜਲੰਧਰ (ਬਿਊਰੋ) — 'ਗੱਲ ਕਰ ਕੇ ਵੇਖੀ' ਤੇ 'ਅਣਖੀ' ਵਰਗੇ ਗੀਤਾਂ ਨਾਲ ਦਰਸ਼ਕਾਂ ਦੇ ਦਿਲ ਟੁੰਬਣ ਵਾਲੇ ਪੰਜਾਬੀ ਗਾਇਕ ਅਮਰ ਸਹਿੰਬੀ ਮੁੜ ਦਰਸ਼ਕਾਂ ਦੀ ਕਚਿਹਰੀ 'ਚ ਨਵੇਂ ਗੀਤ 'ਰਮ ਤੇ ਰਜਾਈ' ਨਾਲ ਦਸਤਕ ਦੇ ਦਿੱਤੀ ਹੈ। ਜੀ ਹਾਂ, ਹਾਲ ਹੀ 'ਚ ਅਮਰ ਸਹਿੰਬੀ ਦਾ ਨਵਾਂ ਗੀਤ '' ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਅਮਰ ਸਹਿੰਬੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਗੀਤ ਦਾ ਇਕ ਪੋਸਟਰ ਸ਼ੇਅਰ ਕੀਤਾ ਸੀ। ਅਮਰ ਸਹਿੰਬੀ ਦੇ ਇਸ ਗੀਤ ਦੇ ਬੋਲ ਸਿਮਰ ਦੋਰਾਹਾ ਵਲੋਂ ਲਿਖੇ ਗਏ ਹਨ ਅਤੇ ਗੀਤ ਦਾ ਮਿਊਜ਼ਿਕ ਦੇਸੀ ਕਰਿਊ ਵਲੋਂ ਤਿਆਰ ਕੀਤਾ ਗਿਆ ਹੈ। ਅਮਰ ਸਹਿੰਬੀ ਦੇ ਇਸ ਗੀਤ ਦੀ ਵੀਡੀਓ ਫੈਰਮ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ। ਅਮਰ ਸਹਿੰਬੀ ਦੇ ਇਸ ਗੀਤ ਨੂੰ ਸਪੀਡ ਰਿਕਾਰਡ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰ ਸਹਿੰਬੀ ਦਾ ਗੀਤ 'ਗੱਲ ਕਰ ਕੇ ਵੇਖੀ' ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਿਆਰ ਮਿਲਿਆ ਸੀ। ਉਨ੍ਹਾਂ ਦੇ ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।