ਜਲੰਧਰ(ਬਿਊਰੋ)- ਆਏ ਦਿਨ ਸੋਸ਼ਲ ਮੀਡੀਆ ‘ਤੇ ਮਨੋਰੰਜਨ ਜਗਤ ਦੇ ਸਿਤਾਰਿਆਂ ਦੀਆਂ ਪੁਰਾਣੀਆਂ ਤਸਵੀਰਾਂ ਛਾਈਆਂ ਰਹਿੰਦੀਆਂ ਹਨ। ਦਰਸ਼ਕਾਂ ਵੱਲੋਂ ਇਨ੍ਹਾਂ ਅਣਦੇਖੀਆਂ ਤਸਵੀਰਾਂ ਨੂੰ ਖੂਬ ਪਸੰਦ ਵੀ ਕੀਤਾ ਜਾਂਦਾ ਹੈ । ‘ਜੋਰਾ ਦਸ ਨੰਬਰੀਆ’ ਵਰਗੀ ਹਿੱਟ ਫ਼ਿਲਮ ਦੇਣ ਵਾਲੇ ਲੇਖਕ, ਗੀਤਕਾਰ ਤੇ ਡਾਇਰੈਕਟਰ ਅਮਰਦੀਪ ਸਿੰਘ ਗਿੱਲ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਨੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨਾਲ ਹੰਸ ਰਾਜ ਹੰਸ ਤੇ ਤਾਜ਼ ਸਟੀਰਿਓ ਨੇਸ਼ਨ (Taz Stereo Nation) ਨਜ਼ਰ ਆ ਰਹੇ ਹਨ। ਦੂਜੀ ਤਸਵੀਰ ‘ਚ ਉਨ੍ਹਾਂ ਨਾਲ ਪੰਜਾਬੀ ਇੰਡਸਟਰੀ ਦੇ ਬਾਬਾ ਬੋਹੜ ਗੁਰਦਾਸ ਮਾਨ ਤੇ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨਜ਼ਰ ਆ ਰਹੇ ਹਨ।
ਦਰਸ਼ਕਾਂ ਵੱਲੋਂ ਇਨ੍ਹਾਂ ਪੁਰਾਣੀ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ। ਜੇ ਗੱਲ ਕਰੀਏ ਅਮਰਦੀਪ ਸਿੰਘ ਗਿੱਲ ਦੇ ਕੰਮ ਦੀ ਤਾਂ ਉਹ ‘ਰੋਹੀ ਬੀਆਬਾਨ’ ਟਾਈਟਲ ਹੇਠ ਆਪਣੀ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਤਾਲਾਬੰਦੀ ਲੱਗਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਨਿਰਦੇਸ਼ਨ ‘ਚ ਬਣੀ ਫ਼ਿਲਮ ‘ਜੋਰਾ, ਦਾ ਸੈਕਿੰਡ ਚੈਪਟਰ’ ਦਰਸ਼ਕਾਂ ਦੇ ਸਨਮੁੱਖ ਹੋਈ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਵੀ ਕੀਤਾ ਗਿਆ।