FacebookTwitterg+Mail

ਕੈਪਟਨ ਅਮਰਿੰਦਰ ਸਿੰਘ ਦੇ ਸੱਦੇ 'ਤੇ ਪੰਮੀ ਬਾਈ ਨੇ ਕੀਤਾ ਸ਼ੁਕਰਾਨਾ

amarinder singh and pammi bai
27 September, 2019 04:51:34 PM

ਜਲੰਧਰ (ਬਿਊਰੋ) — ਆਪਣੇ ਹਿੱਟ ਗੀਤਾਂ ਰਾਹੀਂ ਪੰਜਾਬੀ ਸੰਗੀਤ ਜਗਤ 'ਚ ਮਕਬੂਲ ਹੋਣ ਵਾਲੇ ਪੰਜਾਬੀ ਗਾਇਕ ਪੰਮੀ ਬਾਈ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਪੰਮੀ ਬਾਈ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਦੌਰਾਨ ਗਾਇਕ ਪੰਮੀ ਬਾਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾਣ ਵਾਲੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਮਾਗਮ ਸੰਬੰਧੀ ਸੱਦਾ ਦਿੱਤਾ।

ਦੱਸ ਦਈਏ ਕਿ ਗਾਇਕ ਪੰਮੀ ਬਾਈ ਨਾਲ ਇਹ ਤਸਵੀਰ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਪੰਮੀ ਬਾਈ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰੀ-ਪੋਸਟ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ “ਧੰਨਵਾਦੀ ਹਾਂ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦਾ, ਜਿਨ੍ਹਾਂ ਕਲਾਕਾਰਾਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤਾਂ ਲਈ ਪ੍ਰੇਰਿਆ ਅਤੇ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।''


Tags: Chief minister of PunjabAmarinder SinghPammi BaiPunjabi Singer

Edited By

Sunita

Sunita is News Editor at Jagbani.