FacebookTwitterg+Mail

ਫਿਲਮ '83' ਦੀ ਟੀਮ ਨੇ ਲੰਡਨ ਦੀਆਂ ਸੜਕਾਂ 'ਤੇ ਪਾਇਆ ਭੰਗੜਾ, ਵੀਡੀਓ ਵਾਇਰਲ

ammy virk  harrdy sandhu fly to london with the   83   team
30 May, 2019 03:35:12 PM

ਮੁੰਬਈ(ਬਿਊਰੋ)— ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਤੇ ਹਾਰਡੀ ਸੰਧੂ ਇਨ੍ਹੀਂ ਦਿਨੀਂ ਕਬੀਰ ਖਾਨ ਦੀ ਬਾਇਓਪਿਕ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦੱਸ ਦੇਈਏ ਕਿ ਬਾਲੀਵੁੱਡ ਦੀ ਫਿਲਮ '83 ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਜਿਸ ਦੇ ਚੱਲਦੇ ਫਿਲਮ '83 ਦੀ ਪੂਰੀ ਟੀਮ ਲੰਡਨ ਪਹੁੰਚ ਚੁੱਕੀ ਹੈ। ਪੰਜਾਬੀ ਇੰਡਸਟਰੀ ਦੇ ਦਿੱਗਜ ਅਦਾਕਾਰ ਐਮੀ ਵਿਰਕ ਤੇ ਹਾਰਡੀ ਸੰਧੂ ਵੀ ਇਸ ਫਿਲਮ ਦਾ ਹਿੱਸਾ ਹਨ। ਹਾਲ ਹੀ 'ਚ ਸਕੀਬ ਸਲੀਮ ਨੇ ਆਪਣੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕੀਤੀ ਹੈ। ਵੀਡੀਓ 'ਚ ਸਕੀਬ ਸਲੀਮ, ਐਮੀ ਵਿਰਕ, ਤਾਹਿਰ ਰਾਜ ਭਸੀਨ, ਚਿਰਾਗ ਪਾਟਿਲ ਆਦਿ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਫਿਲਮ '83 ਦੀ ਇਹ ਟੀਮ ਲੰਡਨ ਦੀ ਸੜਕਾਂ 'ਤੇ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੀ ਹੈ। ਲੋਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ।

 
 
 
 
 
 
 
 
 
 
 
 
 
 

Gangsters gone rogue !! #83thefilm

A post shared by Saqib Saleem (@saqibsaleem) on May 29, 2019 at 8:38am PDT


ਦੱਸਣਯੋਗ ਹੈ ਕਿ ਰਣਵੀਰ ਸਿੰਘ '83' ਫਿਲਮ 'ਚ ਕਪਿਲ ਦੇਵ ਦਾ ਕਿਰਦਾਰ ਨਿਭਾਉਣਗੇ ਅਤੇ ਐਮੀ ਵਿਰਕ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦੀ ਭੂਮਿਕਾ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਰਡੀ ਸੰਧੂ ਕ੍ਰਿਕਟਰ ਮਦਨ ਲਾਲ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਪ੍ਰਸਿੱਧ ਨਿਰਦੇਸ਼ਕ ਕਬੀਰ ਖਾਨ ਦੀ ਇਹ ਫਿਲਮ ਅਗਲੇ ਸਾਲ 10 ਅਪ੍ਰੈਲ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। 


Tags: Ammy VirkVideoInstagramKabir KhanRanveer Singh83LondonSaqib SaleemHarrdy Sandhu

About The Author

manju bala

manju bala is content editor at Punjab Kesari