FacebookTwitterg+Mail

ਮਿਊਜ਼ੀਕਲ ਨਾਈਟ 'ਚ ਐਮੀ ਵਿਰਕ ਨੇ ਬੰਨ੍ਹਿਆ ਰੰਗ, ਸਰਕਾਰ ਦੇ ਯਤਨਾਂ ਦੀ ਕੀਤੀ ਸ਼ਲਾਘਾ

10 February, 2019 05:04:29 PM

ਜਲੰਧਰ (ਸੁਮਿਤ ਖੰਨਾ) — ਅੰਮ੍ਰਿਤਸਰ 'ਚ ਕੇਂਦਰ ਤੇ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਕ ਸੱਭਿਆਚਾਰਕ 'ਹਿਰਦੈ' ਪ੍ਰਗੋਰਾਮ ਦਾ ਆਯੋਜਨ ਕੀਤਾ ਗਿਆ ਸੀ। ਇਸ ਸੱਭਿਆਚਾਰਕ ਪ੍ਰੋਗਰਾਮ ਨੂੰ ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਆਪਣੇ ਗੀਤਾਂ ਨਾਲ ਚਾਰ ਚੰਨ ਲਾਏ। ਇਸ ਦੌਰਾਨ ਐਮੀ ਵਿਰਕ ਨੇ ਆਪਣੇ ਸ਼ਾਨਦਾਰ ਗੀਤਾਂ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ। 

ਦੱਸ ਦਈਏ ਕਿ ਇਸ ਪ੍ਰੋਗਰਾਮ ਦਾ ਆਯੋਜਨ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ, ਕੇਂਦਰ ਦੇ ਹਿਰਦੈ ਪ੍ਰੋਜੈਕਟ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਵਿਸ਼ੇਸ਼ ਪਤੰਗ ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਐਮੀ ਵਿਰਕ ਨੇ ਕਿਹਾ, ਅੱਜ ਮੈਂ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਰਕਾਰ ਨੇ ਅੱਗੇ ਆ ਕੇ ਪੰਜਾਬੀ ਵਿਰਸੇ ਨੂੰ ਬਚਾਉਣ ਦਾ ਯਤਨ ਕੀਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕੀ ਲੋਕ ਅੱਗੇ ਆਉਣ, ਜਿਸ ਨਾਲ ਪੰਜਾਬੀ ਸੱਭਿਆਤਾ ਦਾ ਪ੍ਰਚਾਰ ਹੋ ਸਕੇ। ਇਸ ਤੋਂ ਇਲਾਵਾ ਐਮੀ ਵਿਰਕ ਨੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿੱਤ ਕੀਤੇ ਜਾਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਮ੍ਰਿਤਸਰ ਨੂੰ ਸਾਫ-ਸੁਥਰਾ ਬਣਾਏ ਜਾਣ ਦੀ ਸ਼ਲਾਘਾ ਵੀ ਕੀਤੀ।


Tags: Ammy Virk Musical Night Amritsar Sarkar Sonali Giri ਅੰਮ੍ਰਿਤਸਰ ਹਿਰਦੈ

Edited By

Sunita

Sunita is News Editor at Jagbani.