FacebookTwitterg+Mail

'ਸਾਬ੍ਹ ਬਹਾਦਰ' ਦਾ ਨਵਾਂ ਪੋਸਟਰ ਹੋਇਆ ਰਿਲੀਜ਼

ammy virk
11 May, 2017 05:56:57 PM
ਜਲੰਧਰ— ਪੰਜਾਬੀ ਮਸ਼ਹੂਰ ਗਾਇਕ ਅਤੇ ਪਾਲੀਵੁੱਡ ਇੰਡਸਟਰੀ 'ਚ ਪ੍ਰਸਿੱਧੀ ਖੱਟਣ ਵਾਲਾ ਨਿੱਕਾ ਜ਼ੈਲਦਾਰ ਅਰਥਾਤ ਐਮੀ ਵਿਰਕ ਨੇ ਆਪਣੀ ਆਉਣ ਵਾਲੀ ਫਿਲਮ 'ਸਾਬ੍ਹ ਬਹਾਦਰ' ਦੇ ਪਹਿਲੇ ਪੋਸਟਰ ਦੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਇਸ ਫਿਲਮ ਦਾ ਪੋਸਟਰ ਆਪਣੇ ਫੇਸਬੁੱਕ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਗੀਤਾਂ ਨਾਲ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਵਾਲੇ ਐਮੀ ਵਿਰਕ ਨੇ ਪਾਲੀਵੁੱਡ ਫਿਲਮ ਇੰਡਸਟਰੀ 'ਚ ਆਪਣੀ ਅਦਾਕਾਰੀ ਨਾਲ ਕਾਫੀ ਪ੍ਰਸਿੱਧੀ ਖੱਟੀ ਹੈ। ਐਮੀ ਵਿਰਕ ਹੁਣ ਤੱਕ 4 ਪੰਜਾਬੀ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਐਮੀ ਵਿਰਕ ਦੀ ਆਉਣ ਵਾਲੀ ਫ਼ਿਲਮ 'ਸਾਬ੍ਹ ਬਹਾਦਰ' ਦੀ ਹਾਲ ਹੀ 'ਚ ਪਹਿਲੀ ਝਲਕ ਫ਼ਿਲਮ ਦੇ ਪਹਿਲੇ ਪੋਸਟਰ ਨਾਲ ਸਾਹਮਣੇ ਆਈ ਹੈ। ਇਸ ਫ਼ਿਲਮ 'ਚ ਐਮੀ ਵਿਰਕ ਇਕ ਪੁਲਿਸ ਵਾਲੇ ਦੀ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫ਼ਿਲਮ 'ਚ ਕਾਮੇਡੀ ਦੇ ਕਿੰਗ ਜਸਵਿੰਦਰ ਭੱਲਾ ਅਤੇ ਰਾਣਾ ਰਣਬੀਰ ਵੀ ਐਮੀ ਵਿਰਕ ਨਾਲ ਥਾਣੇ 'ਚ ਹੀ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਨੂੰ ਜੱਸ ਗਰੇਵਾਲ ਨੇ ਲਿਖਿਆ ਹੈ ਅਤੇ ਫ਼ਿਲਮ ਨੂੰ ਡਾਇਰੈਕਟ ਅੰਮ੍ਰਿਤ ਰਾਜ ਚੱਡਾ ਨੇ ਕੀਤਾ ਹੈ। ਵਾਈਟ ਹਿੱਲ ਪ੍ਰੋਡਕਸ਼ਨ ਵੱਲੋਂ ਪੇਸ਼ ਕੀਤੀ ਜਾਣ ਵਾਲੀ 'ਸਾਬ੍ਹ ਬਹਾਦਰ' 26 ਮਈ ਨੂੰ ਵੱਡੇ ਪਰਦੇ 'ਤੇ ਦਸਤਕ ਦੇਵੇਗੀ।

Tags: Ammy VirkSaab BahadarJaswinder BhallaPreet KamalRana RanbirSeema Kaushalਸਾਬ੍ਹ ਬਹਾਦਰਐਮੀ ਵਿਰਕ