FacebookTwitterg+Mail

ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹੈ ਐਮੀ ਵਿਰਕ ਦਾ ਗੀਤ 'ਤੋੜ ਦਾ ਏ ਦਿਲ' (ਵੀਡੀਓ)

ammy virk mandy takhar tod da e dil video released
19 May, 2020 09:07:36 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਐਮੀ ਵਿਰਕ ਦਾ ਨਵਾਂ ਗੀਤ 'ਤੋੜ ਦਾ ਏ ਦਿਲ' ਜਿਸ ਦੇ ਦਾ ਆਡੀਓ ਤਾਂ ਪਹਿਲਾਂ ਹੀ ਦਰਸ਼ਕਾਂ ਦੇ ਰੂ-ਬ-ਰੂ ਹੋਇਆ ਸੀ। ਫੈਨਜ਼ ਵੱਲੋਂ ਉਨ੍ਹਾਂ ਦੇ ਇਸ ਗੀਤ ਦੀ ਵੀਡੀਓ ਦਾ ਬੇਹੱਦ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਉਡੀਕ ਦੀਆਂ ਘੜੀਆਂ ਨੂੰ ਵਿਰਾਮ ਦਿੰਦੇ ਹੋਏ ਐਮੀ ਵਿਰਕ ਨੇ ਇਸ ਗੀਤ ਦਾ ਵੀਡੀਓ ਦਰਸ਼ਕਾਂ ਦੇ ਸਨਮੁਖ ਕਰ ਦਿੱਤਾ ਹੈ। ਲਾਕਡਾਊਨ ਦੇ ਚੱਲਦਿਆਂ ਇਸ ਗੀਤ ਦਾ ਵੀਡੀਓ ਘਰ 'ਚ ਰਹਿ ਕੇ ਹੀ ਤਿਆਰ ਕੀਤਾ ਗਿਆ ਹੈ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਮਨਿੰਦਰ ਬੁੱਟਰ ਦੀ ਕਲਮ 'ਚੋਂ ਨਿਕਲੇ ਹਨ ਅਤੇ ਮਿਊਜ਼ਿਕ Avvy Sra  ਵੱਲੋਂ ਦਿੱਤਾ ਗਿਆ ਹੈ। ਗਾਣੇ ਦਾ ਵੀਡੀਓ ਨਾਮੀ ਡਾਇਰੈਕਟਰ ਅਰਵਿੰਦਰ ਖਹਿਰਾ ਵੱਲੋਂ ਸ਼ੂਟ ਕੀਤਾ ਗਿਆ ਹੈ। ਗੀਤ 'ਚ ਐਮੀ ਵਿਰਕ ਮੈਂਡੀ ਤੱਖਰ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸੈਡ ਜ਼ੌਨਰ ਦਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਇਸ ਸਾਲ ਦੀ ਸ਼ੁਰੂਆਤ 'ਚ ਉਹ 'ਸੁਫਨਾ' ਫਿਲਮ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਸਨ। ਇਸ ਫਿਲਮ ਨੇ ਬਾਕਸ ਆਫਿਸ 'ਤੇ ਕਈ ਰਿਕਾਰਡ ਬਣਾਏ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਰੱਜ ਕੇ ਪਿਆਰ ਦਿੱਤਾ ਗਿਆ।


Tags: Tod Da e DilVertical VideoAmmy VirkMandy TakharManinder ButtarAvvy SraArvindrDM

About The Author

sunita

sunita is content editor at Punjab Kesari