FacebookTwitterg+Mail

ਸਰਦੂਲ ਦੇ ਇਸ ਹਿੱਟ ਗੀਤ ਨੂੰ ਐਮੀ ਵਿਰਕ ਨੇ ਗਾਇਆ ਆਪਣੇ ਅੰਦਾਜ਼ 'ਚ, ਜਿੱਤੇ ਸਰੋਤਿਆਂ ਦੇ ਦਿਲ

ammy virk shared a video his new track
14 May, 2020 12:24:27 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤਾ ਹੈ। ਇਸ ਵੀਡੀਓ 'ਚ ਉਹ ਗਾਇਕ ਸਰਦੂਲ ਸਿਕੰਦਰ ਦਾ ਗੀਤ 'ਸਾਡਿਆਂ ਪਰਾਂ ਤੋਂ ਸਿੱਖੀ ਉੱਡਣਾ' ਗੁਣਗੁਣਾਉਂਦੇ ਨਜ਼ਰ ਆ ਰਹੇ ਹਨ। ਇਸ ਗੀਤ ਨੂੰ ਉਨ੍ਹਾਂ ਨੇ ਆਪਣੇ ਹੀ ਅੰਦਾਜ਼ 'ਚ ਗਾਇਆ ਹੈ ਅਤੇ ਇਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਮਿਊਜ਼ਿਕ ਐਵੀ ਸਰਾਂ ਨੇ ਦਿੱਤਾ ਹੈ ਜਦੋਂਕਿ ਵੀਡੀਓ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸਰਦੂਲ ਸਿਕੰਦਰ ਨੇ ਇਸ ਗੀਤ ਨੂੰ ਗਾਇਆ ਸੀ ਅਤੇ ਇਹ ਗੀਤ ਬਹੁਤ ਹੀ ਮਕਬੂਲ ਹੋਇਆ ਸੀ। ਹੁਣ ਐਮੀ ਵਿਰਕ ਨੇ ਇਸ ਗੀਤ ਨੂੰ ਨਵੇਂ ਅੰਦਾਜ਼ 'ਚ ਗਾ ਕੇ ਸਭ ਦਾ ਦਿਲ ਜਿੱਤ ਰਹੇ ਹਨ। ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਗੀਤਾਂ ਦੇ ਨਾਲ-ਨਾਲ ਉਹ ਆਪਣੀ ਬਿਹਤਰੀਨ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ ਅਤੇ ਹੁਣ ਤੱਕ ਉਹ ਕਈ ਫਿਲਮਾਂ 'ਚ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀ ਫਿਲਮ 'ਮੁਕਲਾਵਾ', 'ਨਿੱਕਾ ਜ਼ੈਲਦਾਰ' ਕਾਫੀ ਪਸੰਦ ਕੀਤੀਆਂ ਗਈਆਂ ਸਨ। ਇਸੇ ਸਾਲ ਫਰਵਰੀ 'ਚ ਉਨ੍ਹਾਂ ਦੀ ਫਿਲਮ 'ਸੁਫਨਾ' ਰਿਲੀਜ਼ ਹੋਈ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।


Tags: Ammy virkNew TrackVideo ViralPunjabi Singer

About The Author

sunita

sunita is content editor at Punjab Kesari