FacebookTwitterg+Mail

ਅੰਮ੍ਰਿਤ ਮਾਨ ਦਾ ਗੀਤ 'ਕੋਲਰ ਬੋਨ' ਰਿਲੀਜ਼, ਹਿਮਾਂਸ਼ੀ ਖੁਰਾਣਾ ਪਿੱਛੇ ਲਾਏ ਗੇੜੇ (ਵੀਡੀਓ)

amrit maan and himanshi khurana
06 November, 2018 03:35:24 PM

ਜਲੰਧਰ(ਬਿਊਰੋ)— ਵੱਖ-ਵੱਖ ਗੀਤਾਂ ਤੇ ਪੰਜਾਬੀ ਫਿਲਮਾਂ 'ਚ ਅਦਾਕਾਰੀ ਦੇ ਜੌਹਰ ਦਿਖਉਣ ਵਾਲੇ ਅੰਮ੍ਰਿਤ ਮਾਨ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਹਾਲ ਹੀ 'ਚ ਅੰਮ੍ਰਿਤ ਮਾਨ ਦਾ ਨਵਾਂ ਗੀਤ 'ਕੋਲਰ ਬੋਨ' ਰਿਲੀਜ਼ ਹੋਇਆ ਹੈ। ਇਸ ਗੀਤ 'ਚ ਅੰਮ੍ਰਿਤ ਮਾਨ ਆਪਣੀ ਪ੍ਰੇਮਿਕਾ ਨੂੰ ਇੰਪ੍ਰੈਸ ਕਰਨ ਲਈ ਕਈ ਤਰ੍ਹਾਂ ਦੀਆਂ ਵੱਖ-ਵੱਖ ਕੋਸ਼ਿਸ਼ਾਂ ਕਰਦੇ ਨਜ਼ਰ ਆ ਰਹੇ ਹਨ। ਅੰਮ੍ਰਿਤ ਮਾਨ ਦੀ ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਹੀ ਲਿਖੇ ਹਨ। 

'ਕੋਲਰ ਬੋਨ' ਗੀਤ ਨੂੰ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਇਹ ਬੰਬ ਜੱਟ ਆਪਣੇ ਇਸ ਗੀਤ ਨਾਲ ਮੁੜ ਧਮਾਕਾ ਕਰਨ ਜਾ ਰਹੇ ਹਨ। ਅੰਮ੍ਰਿਤ ਮਾਨ ਨਾ ਸਿਰਫ ਇਕ ਗਾਇਕ ਦੇ ਤੌਰ 'ਤੇ ਜਾਣੇ ਜਾਂਦੇ ਹਨ ਸਗੋਂ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਕਾਫੀ ਨਾਂ ਕਮਾਇਆ ਹੈ। ਇਸ ਗੀਤ 'ਚ ਅੰਮ੍ਰਿਤ ਮਾਨ ਨਾਲ ਮਸ਼ਹੂਰ ਮਾਡਲ ਹਿਮਾਂਸ਼ੀ ਖੁਰਾਣਾ ਨਜ਼ਰ ਆ ਰਹੀ ਹੈ, ਜੋ ਇਕ ਨਖਰੀਲੀ ਜੱਟੀ ਦੇ ਰੂਪ 'ਚ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਇਸ ਗੀਤ ਨੂੰ ਯੂਟਿਊਬ 'ਤੇ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅੰਮ੍ਰਿਤ ਮਾਨ 'ਜੱਟੀ ਪਰੀਆਂ ਤੋਂ ਸੋਹਣੀ', 'ਪੈੱਗ ਦੀ ਵਾਸ਼ਨਾ' , 'ਬੰਬ ਜੱਟ' ਸਮੇਤ ਕਈ ਹਿੱਟ ਗੀਤ ਦਰਸ਼ਕਾਂ ਦੀ ਝੋਲੀ 'ਚ ਪਾ ਚੁੱਕੇ ਹਨ।


Tags: Amrit Maan Himanshi Khurana Collar Bone Video Instagram Punjabi Singer

About The Author

sunita

sunita is content editor at Punjab Kesari