FacebookTwitterg+Mail

ਅੰਮ੍ਰਿਤ ਮਾਨ ਦੀ ਜ਼ਬਰਦਸਤ ਆਵਾਜ਼ 'ਚ 'ਆਟੇ ਦੀ ਚਿੜੀ' ਦਾ ਨਵਾਂ ਗੀਤ ਰਿਲੀਜ਼ (ਵੀਡੀਓ)

amrit maan marji de malak
16 October, 2018 01:34:21 PM

ਜਲੰਧਰ(ਬਿਊਰੋ)— ਲੰਬੇ ਸਮੇਂ ਤੋਂ ਉਡੀਕੀ ਜਾਣ ਵਾਲੀ ਫਿਲਮ 'ਆਟੇ ਦੀ ਚਿੜੀ' ਦਾ ਤੀਜਾ ਗੀਤ 'ਮਰਜੀ ਦੇ ਮਾਲਕ' ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਦੇ ਬੋਲ ਅੰਮ੍ਰਿਤ ਮਾਨ ਨੇ ਲਿਖੇ ਹਨ ਅਤੇ ਇਸ ਨੂੰ ਆਪਣੀ ਸੁਰੀਲੀ ਆਵਾਜ਼ ਵੀ ਦਿੱਤੀ ਹੈ। 'ਆਟੇ ਦੀ ਚਿੜੀ' ਦੇ ਇਸ ਗੀਤ ਨੂੰ ਮਿਊਜ਼ਿਕ ਦੀਪ ਜੰਡੂ ਨੇ ਦਿੱਤਾ ਹੈ। ਇਸ ਗੀਤ 'ਚ ਅੰਮ੍ਰਿਤ ਮਾਨ ਨੇ ਆਖ ਰਹੇ ਹਨ 'ਮਰਜੀ ਦੇ ਮਾਲਕਾਂ ਦੀ ਕਿੱਲਿਆਂ ਦੇ ਮਾਲਕਾਂ ਨਾਲ ਬਣਦੀ ਨਾ ਬਹੁਤੀ ਅੱਲੜ੍ਹਏ''। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਿਲਮ ਦੋ ਗੀਤ 'ਬੱਲਡ ਵਿਚ ਤੂੰ' ਤੇ 'ਲਵ ਯੂ ਨੀ ਮੁਟਿਆਰੇ' ਅਤੇ ਇਕ ਟਾਈਟਲ ਟਰੈਕ 'ਆਟੇ ਦੀ ਚਿੜੀ' ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਸਾਲ ਦੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਤੇਗ ਪ੍ਰੋਡਕਸ਼ਨਸ ਦੀ ਫਿਲਮ 'ਆਟੇ ਦੀ ਚਿੜੀ' ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਹੈ।

ਦੱਸ ਦੇਈਏ ਕਿ 'ਆਟੇ ਦੀ ਚਿੜੀ' ਆਪਣੇ ਐਲਾਨ ਤੋਂ ਹੀ ਸੁਰਖੀਆਂ ਦਾ ਹਿੱਸਾ ਬਮੀ ਰਹੀ ਹੈ। ਇਸ ਦਾ ਕਾਰਨ ਹੈ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ, ਜੋ ਪਹਿਲੀ ਵਾਰ ਪਰਦੇ 'ਤੇ ਇੱਕਠੀ ਦਿੱਸੇਗੀ। ਇਨ੍ਹਾਂ ਤੋਂ ਇਲਾਵਾ ਫਿਲਮ 'ਚ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਬਲਵੀਰ ਬੋਪਾਰਾਏ, ਦਿਲਾਵਰ ਸਿੱਧੂ, ਪ੍ਰਕਾਸ਼ ਗਾਧੂ ਅਤੇ ਅਨਮੋਲ ਵਰਮਾ ਸਿਤਾਰੇ ਨਜ਼ਰ ਆਉਣਗੇ। ਫਿਲਮ ਦੇ ਨਿਰਦੇਸ਼ਕ ਹੈਰੀ ਭੱਟੀ ਹਨ ਅਤੇ ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਇਸ ਦੀ ਸ਼ੂਟਿੰਗ ਪੰਜਾਬ ਅਤੇ ਕੈਨੇਡਾ 'ਚ ਕੀਤੀ ਗਈ ਹੈ। ਪੂਰੇ ਪ੍ਰੋਜੈਕਟ ਨੂੰ ਤੇਗ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਪ੍ਰੋਡਿਊਸ ਕੀਤਾ ਹੈ। ਇਨ੍ਹਾਂ ਦੇ ਨਾਲ ਜੀ ਆਰ ਐਸ ਛੀਨਾ (ਕੈਲਗਰੀ, ਕੈਨੇਡਾ) ਇਸ ਫਿਲਮ ਦੇ ਸਹਿ ਨਿਰਮਾਤਾ ਹਨ। ਇਹ ਫਿਲਮ ਦੁਨੀਆ ਭਰ 'ਚ 18 ਅਕਤੂਬਰ 2018 ਨੂੰ ਰਿਲੀਜ਼ ਹੋਣ ਜਾ ਰਹੀ ਹੈ।


Tags: Amrit Maan Marji De Malak Neeru Bajwa Aate Di Chidi Sardar Sohi Gurpreet Ghuggi Karamjit Anmol Nisha Bano BN Sharma Anmol Verma Harby Sanga Nirmal Rishi

Edited By

Sunita

Sunita is News Editor at Jagbani.