FacebookTwitterg+Mail

Pics : ਅੰਮ੍ਰਿਤਾ ਦਾ ਫੋਟੋਸ਼ੂਟ 'ਚ ਨਜ਼ਰ ਆਇਆ ਖੂਬਸੂਰਤ ਅੰਦਾਜ਼

amrita rao
30 January, 2018 07:35:28 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਅੰਮ੍ਰਿਤਾ ਰਾਓ ਨੇ ਹਾਲ ਹੀ 'ਚ 'Flowery' ਬਰਾਂਡ ਲਈ ਫੋਟੋਸ਼ੂਟ ਕਰਵਾਇਆ ਹੈ। ਇਸ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਉਨ੍ਹਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅੰਮ੍ਰਿਤਾ ਦਾ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Punjabi Bollywood Tadka
ਇਸ ਦੌਰਾਨ ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਬਰਾਂਡ ਅੰਬੈਸਡਰ ਦੇ ਤੌਰ 'ਤੇ ਇਸ ਪ੍ਰੋਜੈਕਟ ਨਾਲ ਜੁੜਨ ਜਾ ਰਹੀ ਹੈ। ਆਪਣੇ ਫਿਲਮੀ ਕਰੀਅਰ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਸਮੇਂ ਉਹ ਸਹੀ ਪ੍ਰੋਜੈਕਟ ਦਾ ਇੰਤਜ਼ਾਰ ਹੈ। ਇਸ ਤੋਂ ਇਲਾਵਾ ਅੰਮ੍ਰਿਤਾ ਨੂੰ ਆਖਰੀ ਵਾਰ ਪਰਦੇ 'ਤੇ ਸੁਭਾਸ਼ ਕਪੂਰ ਵਲੋਂ ਨਿਰਦੇਸ਼ਿਤ ਫਿਲਮ 'ਜੌਲੀ ਐੱਲ. ਐੱਲ. ਬੀ.' 'ਚ ਦੇਖਿਆ ਗਿਆ।

Punjabi Bollywood Tadka
ਅੰਮ੍ਰਿਤਾ ਹਮੇਸ਼ਾ ਸੋਸ਼ਲ ਮੀਡੀਆ 'ਤੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਫੋਟੋਸ਼ੂਟ ਤੋਂ ਇਲਾਵਾ ਉਨ੍ਹਾਂ ਕੁਝ ਹੋਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਟਰਡੀਸ਼ਨਲ ਲੁੱਕ 'ਚ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਹੈ। ਇਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

Punjabi Bollywood TadkaPunjabi Bollywood TadkaPunjabi Bollywood TadkaPunjabi Bollywood Tadka


Tags: Amrita Rao Instagram Photoshoot Flowery Brand Ambassador Bollywood Actress

Edited By

Kapil Kumar

Kapil Kumar is News Editor at Jagbani.