ਮੁੰਬਈ (ਬਿਊਰੋ)— ਜੀ ਟੀ. ਵੀ. ਦੇ ਮਸ਼ਹੂਰ ਸ਼ੋਅ 'ਪਵਿਤਰ ਰਿਸ਼ਤਾ' ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ ਜਲਦ ਹੀ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ। ਅੰਕਿਤਾ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੀ ਫਿਲਮ 'ਮਣਿਕ੍ਰਣਿਕਾ' ਨਾਲ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਹੈ। ਇਨ੍ਹੀਂ ਦਿਨੀਂ ਇਸ ਫਿਲਮ ਦੀ ਤਿਆਰੀਆਂ 'ਚ ਰੁੱਝੀ ਅੰਕਿਤਾ ਸੋਸ਼ਲ ਮੀਡੀਆ 'ਤੇ ਖੂਬ ਧਮਾਲਾਂ ਮਚਾ ਰਹੀ ਹੈ।
ਅੰਕਿਤਾ ਨੇ ਇੰਸਟਾਗ੍ਰਾਮ 'ਤੇ ਕੁਝ ਲੇਟੈਸਟ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ 'ਚ ਉਸਦਾ ਗਲੈਮਰਸ ਲੁੱਕ ਦੇਖਣ ਨੂੰ ਰਿਹਾ ਹੈ। ਅੰਕਿਤਾ ਦੀ ਇਸ ਤਸਵੀਰ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਜਿਸ 'ਚ ਉਹ ਸਫੇਦ ਡਰੈੱਸ 'ਚ ਬਾਥਟੱਬ ਦੇ ਅੰਦਰ ਬੈਠੀ ਦਿਖਾਈ ਦੇ ਰਹੀ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅੰਕਿਤਾ ਨੇ ਆਪਣੀ ਇਸ ਫਿਲਮ ਦਾ ਫਰਸਟ ਲੁੱਕ ਸ਼ੇਅਰ ਕੀਤਾ ਸੀ ਜਿਸ 'ਚ ਉਹ 'ਝਲਕਾਰੀ ਬਾਈ' ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਵੇਗੀ, ਜੋ ਰਾਣੀ ਲਕਸ਼ਮੀ ਬਾਈ ਦੀ ਸੈਨਾ 'ਚੋਂ ਇਕ ਸੈਨਿਕ ਸੀ। ਇਸ ਫਿਲਮ ਦੀ ਸ਼ੂਟਿੰਗ ਜੂਨ 'ਚ ਹੀ ਸ਼ੁਰੂ ਹੋ ਚੁੱਕੀ ਹੈ।