FacebookTwitterg+Mail

ਬਹੁਤ ਜਲਦ ਰਿਲੀਜ਼ ਹੋਵੇਗਾ ਫਿਲਮ 'ਅਰਦਾਸ ਕਰਾਂ' ਦਾ ਅਗਲਾ ਗੀਤ 'ਤੇਰੇ ਰੰਗ ਨਿਆਰੇ'

ardaas karaan new song tere rang niyare coming soon
01 July, 2019 11:19:39 AM

ਜਲੰਧਰ (ਬਿਊਰੋ) — ਇਨ੍ਹੀਂ ਦਿਨੀਂ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਫਿਲਮ 'ਅਰਦਾਸ ਕਰਾਂ' ਹਰ ਪਾਸੇ ਛਾਏ ਹੋਏ ਹਨ। ਟੀਜ਼ਰ, ਟਰੇਲਰ ਦੇ ਰੂਪ 'ਚ ਚੈਪਟਰ 1 ਅਤੇ ਗੀਤ 'ਸਤਿਗੁਰ ਪਿਆਰੇ' ਤੋਂ ਬਾਅਦ ਹੁਣ ਫਿਲਮ ਦਾ ਦੂਜਾ ਗੀਤ 'ਤੇਰੇ ਰੰਗ ਨਿਆਰੇ' ਰਿਲੀਜ਼ ਹੋਣ ਜਾ ਰਿਹਾ ਹੈ ਪਰ ਇਹ ਗੀਤ ਕਦੋਂ ਰਿਲੀਜ਼ ਹੋਵੇਗਾ ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ। ਫਿਲਮ ਦੇ ਗੀਤ 'ਤੇਰੇ ਰੰਗ ਨਿਆਰੇ' ਨੂੰ ਪੰਜਾਬੀ ਗਾਇਕ ਨਛੱਤਰ ਗਿੱਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਪ੍ਰਸਿੱਧ ਗੀਤਕਾਰ ਹੈਪੀ ਰਾਏਕੋਟੀ ਦੀ ਕਲਮ 'ਚੋਂ ਨਿਕਲੇ ਹਨ। ਇਸ ਗੀਤ ਨੂੰ ਮਿਊਜ਼ਿਕ ਜਤਿੰਦਰ ਸ਼ਾਹ ਨੇ ਦਿੱਤਾ ਹੈ। ਕੁਝ ਘੰਟੇ ਪਹਿਲਾ ਹੀ ਇਸ ਗੀਤ ਦੀ ਜਾਣਕਾਰੀ 'ਅਰਦਾਸ ਕਰਾਂ' ਦੇ ਆਫੀਸ਼ੀਅਲ ਅਕਾਊਂਟ 'ਤੇ 'ਤੇਰੇ ਰੰਗ ਨਿਆਰੇ' ਦਾ ਪੋਸਟਰ ਕਰਕੇ ਦਿੱਤੀ ਗਈ ਹੈ।  


ਦੱਸਣਯੋਗ ਹੈ ਕਿ 'ਅਰਦਾਸ ਕਰਾਂ' ਫਿਲਮ 'ਚ ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਜਪਜੀ ਖਹਿਰਾ, ਮਿਹਰ ਵਿਜ, ਸਰਦਾਰ ਸੋਹੀ, ਯੋਗਰਾਜ ਸਿੰਘ, ਸਪਨਾ ਪੱਬੀ, ਮਲਕੀਤ ਰੌਣੀ ਤੇ ਸੀਮਾ ਕੌਸ਼ਲ ਸਮੇਤ ਕਈ ਹੋਰ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਦੇ ਨਾਲ ਰਾਣਾ ਰਣਬੀਰ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗ ਰਾਣਾ ਰਣਬੀਰ ਨੇ ਲਿਖੇ ਹਨ। ਇਸ ਨੂੰ ਪ੍ਰੋਡਿਊਸ ਵੀ ਖੁਦ ਗਿੱਪੀ ਗਰੇਵਾਲ ਕਰ ਰਹੇ ਹਨ, ਜਦਕਿ ਫਿਲਮ ਨੂੰ ਕੋ-ਪ੍ਰੋਡਿਊਸ ਰਵਨੀਤ ਕੌਰ ਗਰੇਵਾਲ ਨੇ ਕੀਤਾ ਹੈ। ਇਹ ਫਿਲਮ 19 ਜੁਲਾਈ 2019 ਨੂੰ ਸਿਨੇਮਾ ਘਰਾਂ 'ਚ ਦਸਤਕ ਦੇਣ ਜਾ ਰਹੀ ਹੈ।


Tags: Tere Rang NiyareNachhatar GillHappy RaikotiGippy GrewalArdaas KaraanGurpreet GhuggiJapji KhairaMeher VijSardar Sohi

Edited By

Sunita

Sunita is News Editor at Jagbani.